couponatlas.

Гуру Грантх Сахиб (гурмукхи): Анг 631

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਪਨੇ ਗੁਰ ਊਪਰਿ ਕੁਰਬਾਨੁ ॥ ਭਏ ਕਿਰਪਾਲ ਪੂਰਨ ਪ੍ਰਭ ਦਾਤੇ; ਜੀਅ ਹੋਏ ਮਿਹਰਵਾਨ ॥ ਰਹਾਉ ॥ ਨਾਨਕ ਜਨ ਸਰਨਾਈ ॥ ਜਿਨਿ ਪੂਰਨ ਪੈਜ ਰਖਾਈ ॥ ਸਗਲੇ ਦੂਖ ਮਿਟਾਈ ॥ ਸੁਖੁ ਭੁੰਚਹੁ; ਮੇਰੇ ਭਾਈ ॥੨॥੨੮॥੯੨॥ ਸੋਰਠਿ ਮਹਲਾ ੫ ॥ ਸੁਨਹੁ ਬਿਨੰਤੀ. ਠਾਕੁਰ ਮੇਰੇ; ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ; ਕਰਨ ਕਰਾਵਨਹਾਰੇ ॥੧॥ ਪ੍ਰਭ ਜੀਉ. ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ; ਥਾਰੇ ॥ ਰਹਾਉ ॥ ਸੁਣੀ ਪੁਕਾਰ ਸਮਰਥ ਸੁਆਮੀ; ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ. ਸੇਵਕ ਜਨ ਮੇਲੇ; ਨਾਨਕ. ਪ੍ਰਗਟ ਪਹਾਰੇ ॥੨॥੨੯॥੯੩॥ ਸੋਰਠਿ ਮਹਲਾ ੫ ॥ ਜੀਅ ਜੰਤ ਸਭਿ ਵਸਿ ਕਰਿ ਦੀਨੇ; ਸੇਵਕ ਸਭਿ ਦਰਬਾਰੇ ॥ ਅੰਗੀਕਾਰੁ ਕੀਓ ਪ੍ਰਭ ਅਪੁਨੇ; ਭਵ ਨਿਧਿ ਪਾਰਿ ਉਤਾਰੇ ॥੧॥ ਸੰਤਨ ਕੇ ਕਾਰਜ ਸਗਲ ਸਵਾਰੇ ॥ ਦੀਨ ਦਇਆਲ ਕ੍ਰਿਪਾਲ ਕ੍ਰਿਪਾ ਨਿਧਿ; ਪੂਰਨ ਖਸਮ ਹਮਾਰੇ ॥ ਰਹਾਉ ॥ ਆਉ ਬੈਠੁ. ਆਦਰੁ ਸਭ ਥਾਈ; ਊਨ ਨ. ਕਤਹੂੰ ਬਾਤਾ ॥ ਭਗਤਿ ਸਿਰਪਾਉ ਦੀਓ ਜਨ ਅਪੁਨੇ; ਪ੍ਰਤਾਪੁ ਨਾਨਕ ਪ੍ਰਭ ਜਾਤਾ ॥੨॥੩੦॥੯੪॥ ਸੋਰਠਿ ਮਹਲਾ ੯ ॥ ੴ ਸਤਿਗੁਰ ਪ੍ਰਸਾਦਿ ॥ ਰੇ ਮਨ; ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ; ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥ ਕਰਿ ਸਾਧਸੰਗਤਿ ਸਿਮਰੁ ਮਾਧੋ; ਹੋਹਿ. ਪਤਿਤ, ਪੁਨੀਤ ॥ ਕਾਲੁ. ਬਿਆਲੁ ਜਿਉ ਪਰਿਓ ਡੋਲੈ; ਮੁਖੁ ਪਸਾਰੇ ਮੀਤ ॥੧॥ ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ; ਸਮਝਿ ਰਾਖਉ ਚੀਤਿ ॥ ਕਹੈ ਨਾਨਕੁ. ਰਾਮੁ ਭਜਿ ਲੈ; ਜਾਤੁ ਅਉਸਰੁ ਬੀਤ ॥੨॥੧॥ ਸੋਰਠਿ ਮਹਲਾ ੯ ॥ ਮਨ ਕੀ. ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ. ਨ ਤੀਰਥ ਸੇਵੇ; ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ; ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ; ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ; ਮਾਨਸ ਦੇਹ ਲਹੀ ॥ ਨਾਨਕ ਕਹਤ. ਮਿਲਨ ਕੀ ਬਰੀਆ; ਸਿਮਰਤ ਕਹਾ ਨਹੀ ॥੨॥੨॥ ਸੋਰਠਿ ਮਹਲਾ ੯ ॥ ਮਨ ਰੇ; ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ; ਰਾਮ ਭਗਤਿ. ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ. ਜਾਨਿਓ ਤੈ ਨਾਹਨਿ; ਧਨ ਜੋਰਨ ਕਉ ਧਾਇਆ ॥
Источники и права