couponatlas.

Гуру Грантх Сахиб (гурмукхи): Анг 634

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ, ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ; ਕੋ. ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ; ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ. ਸਭ ਹੀ ਸੰਗੁ ਛਾਡਿਤ; ਕੋਊ. ਨ ਆਵਤ ਨੇਰੈ ॥੧॥ ਘਰ ਕੀ ਨਾਰਿ. ਬਹੁਤੁ ਹਿਤੁ ਜਾ ਸਿਉ; ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ; ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ; ਜਾ ਸਿਉ. ਨੇਹੁ ਲਗਾਇਓ ॥ ਅੰਤ ਬਾਰ ਨਾਨਕ. ਬਿਨੁ ਹਰਿ ਜੀ; ਕੋਊ ਕਾਮਿ. ਨ ਆਇਓ ॥੩॥੧੨॥੧੩੯॥ ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ॥ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ. ਹਰਿ ਬਿਨੁ, ਹੋਰੁ ਨ ਪੂਜਉ; ਮੜੈ ਮਸਾਣਿ. ਨ ਜਾਈ ॥ ਤ੍ਰਿਸਨਾ ਰਾਚਿ. ਨ ਪਰ ਘਰਿ ਜਾਵਾ; ਤ੍ਰਿਸਨਾ. ਨਾਮਿ ਬੁਝਾਈ ॥ ਘਰ ਭੀਤਰਿ. ਘਰੁ ਗੁਰੂ ਦਿਖਾਇਆ; ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ. ਆਪੇ ਬੀਨਾ; ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ; ਸਬਦਿ ਮਨੁ ਬੇਧਿਆ. ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ; ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ. ਕਹਹਿ ਬੈਰਾਗ; ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ. ਸਦਾ ਭੈ ਰਚਿਆ; ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ. ਮਨੂਆ ਨ ਡੋਲੈ; ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ. ਸਦਾ ਰੰਗਿ ਰਾਤਾ; ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ; ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ. ਸਚਿ ਰਾਤੇ; ਜਲਿ ਬੂਝੀ. ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ; ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ; ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ. ਬੈਰਾਗੁ ਨ ਹੋਵੀ; ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ, ਤੂ ਏਕੋ ਦਾਤਾ; ਅਵਰੁ. ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ; ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ; ਕਹਣੈ. ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ; ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ; ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ; ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ. ਭੈ ਮਾਨੰ; ਆਪੇ ਗਿਆਨੁ ਅਗਾਮੰ ॥੫॥
Источники и права