couponatlas.

Гуру Грантх Сахиб (гурмукхи): Анг 636

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰੁ ਅੰਕਸੁ. ਜਿਨਿ ਨਾਮੁ ਦ੍ਰਿੜਾਇਆ ਭਾਈ; ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ; ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ; ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ; ਮੇਲਿ ਕਰੇ ਵਾਪਾਰੁ ॥੮॥੨॥ ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ; ਤਿਨੑ ਕੇ ਸਾਥ ਤਰੇ ॥ ਤਿਨੑਾ. ਠਾਕ ਨ ਪਾਈਐ ਪਿਆਰੇ; ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ. ਭੈ ਬਿਨਾ ਪਿਆਰੇ; ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ; ਭੀ ਤੇਰੀ ਸਾਲਾਹ ॥ ਵਿਣੁ ਬੋਹਿਥ. ਭੈ ਡੁਬੀਐ ਪਿਆਰੇ; ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ; ਦੂਜਾ ਅਵਰੁ. ਨ ਕੋਇ ॥ ਮੇਰੇ ਪ੍ਰਭ ਸਾਲਾਹਨਿ. ਸੇ ਭਲੇ ਪਿਆਰੇ; ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ. ਜੇ ਮਿਲੈ ਪਿਆਰੇ; ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ; ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ; ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ. ਹੁਕਮੁ, ਨ ਬੂਝੀਐ ਪਿਆਰੇ; ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ; ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ; ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ; ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ. ਆਇਆ ਪਿਆਰੇ; ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ; ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ; ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ; ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ; ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ; ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ; ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ; ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ; ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ. ਜੇ ਥੀਐ ਪਿਆਰੇ; ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ; ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ; ਸਾਚੁ ਲਿਖੈ ਉਰਿ ਧਾਰਿ ॥੮॥੩॥ ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥ ਤੂ ਗੁਣਦਾਤੌ ਨਿਰਮਲੋ ਭਾਈ; ਨਿਰਮਲੁ ਨਾ ਮਨੁ ਹੋਇ ॥ ਹਮ ਅਪਰਾਧੀ ਨਿਰਗੁਣੇ ਭਾਈ; ਤੁਝ ਹੀ ਤੇ ਗੁਣੁ ਸੋਇ ॥੧॥ ਮੇਰੇ ਪ੍ਰੀਤਮਾ; ਤੂ ਕਰਤਾ ਕਰਿ ਵੇਖੁ ॥ ਹਉ ਪਾਪੀ ਪਾਖੰਡੀਆ. ਭਾਈ; ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥
Источники и права