couponatlas.

Гуру Грантх Сахиб (гурмукхи): Анг 637

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਖੁ ਮਾਇਆ ਚਿਤੁ ਮੋਹਿਆ ਭਾਈ; ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ ਵਸੈ ਭਾਈ; ਜੇ ਗੁਰ ਗਿਆਨੁ ਸਮੋਇ ॥੨॥ ਰੂੜੌ ਰੂੜੌ ਆਖੀਐ ਭਾਈ; ਰੂੜੌ ਲਾਲ ਚਲੂਲੁ ॥ ਜੇ ਮਨੁ. ਹਰਿ ਸਿਉ ਬੈਰਾਗੀਐ ਭਾਈ; ਦਰਿ ਘਰਿ ਸਾਚੁ ਅਭੂਲੁ ॥੩॥ ਪਾਤਾਲੀ ਆਕਾਸਿ ਤੂ ਭਾਈ; ਘਰਿ ਘਰਿ ਤੂ ਗੁਣ ਗਿਆਨੁ ॥ ਗੁਰ ਮਿਲਿਐ ਸੁਖੁ ਪਾਇਆ ਭਾਈ; ਚੂਕਾ ਮਨਹੁ ਗੁਮਾਨੁ ॥੪॥ ਜਲਿ ਮਲਿ ਕਾਇਆ ਮਾਜੀਐ ਭਾਈ; ਭੀ ਮੈਲਾ ਤਨੁ ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ; ਮਨੁ ਤਨੁ ਨਿਰਮਲੁ ਹੋਇ ॥੫॥ ਦੇਵੀ ਦੇਵਾ ਪੂਜੀਐ ਭਾਈ; ਕਿਆ ਮਾਗਉ. ਕਿਆ ਦੇਹਿ ॥ ਪਾਹਣੁ ਨੀਰਿ ਪਖਾਲੀਐ ਭਾਈ; ਜਲ ਮਹਿ ਬੂਡਹਿ ਤੇਹਿ ॥੬॥ ਗੁਰ ਬਿਨੁ. ਅਲਖੁ ਨ ਲਖੀਐ ਭਾਈ; ਜਗੁ ਬੂਡੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ ਭਾਈ; ਜੈ ਭਾਵੈ ਤੈ ਦੇਇ ॥੭॥ ਬਈਅਰਿ ਬੋਲੈ. ਮੀਠੁਲੀ ਭਾਈ; ਸਾਚੁ ਕਹੈ. ਪਿਰ ਭਾਇ ॥ ਬਿਰਹੈ ਬੇਧੀ. ਸਚਿ ਵਸੀ ਭਾਈ; ਅਧਿਕ ਰਹੀ ਹਰਿ ਨਾਇ ॥੮॥ ਸਭੁ ਕੋ ਆਖੈ ਆਪਣਾ ਭਾਈ; ਗੁਰ ਤੇ. ਬੁਝੈ ਸੁਜਾਨੁ ॥ ਜੋ ਬੀਧੇ ਸੇ ਊਬਰੇ ਭਾਈ; ਸਬਦੁ ਸਚਾ ਨੀਸਾਨੁ ॥੯॥ ਈਧਨੁ. ਅਧਿਕ ਸਕੇਲੀਐ ਭਾਈ; ਪਾਵਕੁ ਰੰਚਕ ਪਾਇ ॥ ਖਿਨੁ ਪਲੁ. ਨਾਮੁ ਰਿਦੈ ਵਸੈ ਭਾਈ; ਨਾਨਕ. ਮਿਲਣੁ ਸੁਭਾਇ ॥੧੦॥੪॥ ਸੋਰਠਿ ਮਹਲਾ ੩ ਘਰੁ ੧ ਤਿਤੁਕੀ ॥ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ; ਧੁਰਿ. ਤੂ ਰਖਦਾ ਆਇਆ ॥ ਪ੍ਰਹਿਲਾਦ ਜਨ. ਤੁਧੁ ਰਾਖਿ ਲਏ ਹਰਿ ਜੀਉ; ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ; ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ; ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ. ਰਖੁ ਤੂ ਸੁਆਮੀ; ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ. ਜਮੁ ਜੋਹਿ. ਨ ਸਾਕੈ; ਕਾਲੁ. ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ; ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ; ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ. ਨ ਆਵੀ; ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ. ਨ ਭੇਦਿਓ; ਹਰਿ ਨਾਮਿ. ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ; ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ; ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ; ਤੂ ਏਕੋ ਪੁਰਖੁ ਬਿਧਾਤਾ ॥
Источники и права