couponatlas.

Гуру Грантх Сахиб (гурмукхи): Анг 638

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਉਮੈ ਮਾਰਿ ਮਨਸਾ ਮਨਹਿ ਸਮਾਣੀ; ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ; ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ; ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ. ਸੁ ਵਿਗੁਚੈ; ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ. ਕਿਨੈ, ਨ ਪਾਇਆ; ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ. ਨ ਪਾਵਹਿ; ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ; ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ. ਜਨਮੁ ਨ ਛੋਡੈ; ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ; ਬਿਨੁ ਹਰਿ. ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ; ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ. ਸੇ ਦਰਿ ਸਾਚੇ; ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ. ਜੁਗਿ ਜੁਗਿ ਹੋਈ; ਕੋਇ. ਨ ਮੇਟਣਹਾਰਾ ॥ ਨਾਨਕ. ਤਿਨ ਕੈ ਸਦ ਬਲਿਹਾਰੈ; ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ. ਆਪੇ ਬਖਸਿ ਲਏ ਭਾਈ; ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ; ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ; ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ; ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ; ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ; ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ; ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ. ਨਾਉ ਮਨਿ ਵਸਿਆ ਭਾਈ; ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ. ਹਉ ਵਾਰਣੈ ਭਾਈ; ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ; ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ. ਸਹਜੁ ਨ ਊਪਜੈ ਭਾਈ; ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ; ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ; ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ; ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ; ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ; ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ; ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ; ਤਿਸੁ ਬਿਘਨੁ. ਨ ਲਾਗੈ ਕੋਇ ॥੮॥੨॥
Источники и права