couponatlas.

Гуру Грантх Сахиб (гурмукхи): Анг 64

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਭੁ ਜਗੁ. ਕਾਜਲ ਕੋਠੜੀ; ਤਨੁ ਮਨੁ ਦੇਹ. ਸੁਆਹਿ ॥ ਗੁਰਿ ਰਾਖੇ ਸੇ ਨਿਰਮਲੇ; ਸਬਦਿ ਨਿਵਾਰੀ ਭਾਹਿ ॥੭॥ ਨਾਨਕ. ਤਰੀਐ ਸਚਿ ਨਾਮਿ; ਸਿਰਿ ਸਾਹਾ ਪਾਤਿਸਾਹੁ ॥ ਮੈ ਹਰਿ ਨਾਮੁ. ਨ ਵੀਸਰੈ; ਹਰਿ ਨਾਮੁ ਰਤਨੁ ਵੇਸਾਹੁ ॥ ਮਨਮੁਖ ਭਉਜਲਿ ਪਚਿ ਮੁਏ; ਗੁਰਮੁਖਿ ਤਰੇ ਅਥਾਹੁ ॥੮॥੧੬॥ ਸਿਰੀਰਾਗੁ ਮਹਲਾ ੧ ਘਰੁ ੨ ॥ ਮੁਕਾਮੁ ਕਰਿ ਘਰਿ ਬੈਸਣਾ; ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ; ਜਾ ਰਹੈ ਨਿਹਚਲੁ ਲੋਕ ॥੧॥ ਦੁਨੀਆ; ਕੈਸਿ ਮੁਕਾਮੇ ॥ ਕਰਿ ਸਿਦਕੁ, ਕਰਣੀ ਖਰਚੁ ਬਾਧਹੁ; ਲਾਗਿ ਰਹੁ ਨਾਮੇ ॥੧॥ ਰਹਾਉ ॥ ਜੋਗੀ ਤ ਆਸਣੁ ਕਰਿ ਬਹੈ; ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ; ਸਿਧ ਬਹਹਿ ਦੇਵ ਸਥਾਨਿ ॥੨॥ ਸੁਰ ਸਿਧ ਗਣ ਗੰਧਰਬ, ਮੁਨਿ ਜਨ; ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ; ਅਵਰੇ ਭਿ ਚਲਣਹਾਰ ॥੩॥ ਸੁਲਤਾਨ ਖਾਨ ਮਲੂਕ ਉਮਰੇ; ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ. ਚਲਣਾ; ਦਿਲ ਸਮਝੁ. ਤੂੰ ਭਿ ਪਹੂਚੁ ॥੪॥ ਸਬਦਾਹ ਮਾਹਿ, ਵਖਾਣੀਐ; ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ; ਜਲਿ ਥਲਿ ਮਹੀਅਲਿ ਸੋਇ ॥੫॥ ਅਲਾਹੁ ਅਲਖੁ ਅਗੰਮੁ ਕਾਦਰੁ; ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ; ਮੁਕਾਮੁ ਏਕੁ ਰਹੀਮੁ ॥੬॥ ਮੁਕਾਮੁ ਤਿਸ ਨੋ ਆਖੀਐ; ਜਿਸੁ ਸਿਸਿ. ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ; ਮੁਕਾਮੁ ਓਹੀ ਏਕੁ ॥੭॥ ਦਿਨ ਰਵਿ ਚਲੈ, ਨਿਸਿ ਸਸਿ ਚਲੈ; ਤਾਰਿਕਾ ਲਖ ਪਲੋਇ ॥ ਮੁਕਾਮੁ. ਓਹੀ ਏਕੁ ਹੈ; ਨਾਨਕਾ. ਸਚੁ ਬੁਗੋਇ ॥੮॥੧੭॥ ਮਹਲੇ ਪਹਿਲੇ ਸਤਾਰਹ ਅਸਟਪਦੀਆ ॥ ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਕ੍ਰਿਪਾ ਕਰੇ. ਭਗਤਿ ਕੀਜੈ; ਬਿਨੁ ਗੁਰ. ਭਗਤਿ ਨ ਹੋਇ ॥ ਆਪੈ ਆਪੁ ਮਿਲਾਏ ਬੂਝੈ; ਤਾ ਨਿਰਮਲੁ ਹੋਵੈ ਕੋਇ ॥ ਹਰਿ ਜੀਉ ਸਚਾ. ਸਚੀ ਬਾਣੀ; ਸਬਦਿ ਮਿਲਾਵਾ ਹੋਇ ॥੧॥ ਭਾਈ ਰੇ. ਭਗਤਿਹੀਣੁ; ਕਾਹੇ ਜਗਿ ਆਇਆ ॥ ਪੂਰੇ ਗੁਰ ਕੀ. ਸੇਵ ਨ ਕੀਨੀ; ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਆਪੇ ਹਰਿ ਜਗਜੀਵਨੁ ਦਾਤਾ; ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ; ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇ ਵਡਿਆਈ; ਆਪੇ ਸੇਵ ਕਰਾਏ ॥੨॥ ਦੇਖਿ ਕੁਟੰਬੁ ਮੋਹਿ ਲੋਭਾਣਾ; ਚਲਦਿਆ ਨਾਲਿ. ਨ ਜਾਈ ॥
Источники и права