couponatlas.

Гуру Грантх Сахиб (гурмукхи): Анг 640

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰਾ ਤੇਰਾ ਛੋਡੀਐ ਭਾਈ; ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ; ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ; ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ; ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ. ਨਾਮੁ ਹੈ ਭਾਈ; ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ; ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ; ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ; ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ. ਸੰਤੋਖਿਆ ਭਾਈ; ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ; ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ; ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ. ਨ ਆਵਈ ਭਾਈ; ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ; ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ; ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ; ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ; ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ. ਨ ਜੀਵੀਐ ਭਾਈ; ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ. ਨ ਵਿਸਰੈ ਭਾਈ; ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ; ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ. ਨ ਲਗੀਆ ਭਾਈ; ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ; ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ; ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ; ਭੋਜਨੁ ਨਾਮ ਅਧਾਰੁ ॥ ਨਾਨਕ. ਤਿਸੁ ਸਰਣਾਗਤੀ ਭਾਈ; ਜਿ ਕਿਲਬਿਖ ਕਾਟਣਹਾਰੁ ॥੯॥੧॥ ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ; ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ; ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ; ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ; ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ; ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ. ਅਵਰੁ ਨ ਕਰਨਹਾਰੁ ਪਿਆਰੇ; ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ; ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ; ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ; ਸੇ ਲਾਗੇ ਸਾਚੈ ਨਾਇ ॥
Источники и права