couponatlas.

Гуру Грантх Сахиб (гурмукхи): Анг 641

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਨਾ ਪਿਛੈ ਛੁਟੀਐ ਪਿਆਰੇ; ਜੋ ਸਾਚੀ ਸਰਣਾਇ ॥੨॥ ਮਿਠਾ ਕਰਿ ਕੈ ਖਾਇਆ ਪਿਆਰੇ; ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ; ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ; ਉਤਰੈ ਨਹੀ. ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ; ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ; ਚਿਤਿ. ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ; ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ; ਉਤਰੈ ਨਾਹੀ. ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ; ਤਿਨ ਕਾ ਰਹਿਆ ਮੂਲੁ ॥੪॥ ਸਾਕਤ ਸੰਗੁ. ਨ ਕੀਜਈ ਪਿਆਰੇ; ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ; ਸੋੁ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ. ਨਹ ਮਿਲੈ ਪਿਆਰੇ; ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ; ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ; ਇਕ. ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ; ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ. ਨ ਜਾਤੀਆ ਪਿਆਰੇ; ਕੂੜੁ. ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ; ਸਾਚਾ ਨਾਮੁ ਸਮਾਲਿ ॥੬॥ ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ; ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ; ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ ਤਿਨ ਲੰਘਿਆ ਪਿਆਰੇ; ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ; ਸੇਈ ਸਦਾ ਖਰੇ ॥੭॥ ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ; ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ; ਜਿ ਅੰਤਰਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ; ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ. ਕਦੇ ਨ ਵੀਸਰੈ ਪਿਆਰੇ; ਨਾਨਕ ਸਦ ਕੁਰਬਾਣੁ ॥੮॥੨॥ ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ; ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ. ਨ ਛੁਟਕਿਓ; ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ. ਇਨ ਬਿਧਿ ਮਿਲਣੁ. ਨ ਜਾਈ; ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ; ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ. ਕਰਪਾਤੀ ਰਹਿਓ; ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ; ਦੁਬਿਧਾ ਛੁਟਕੈ ਨਾਹੀ ॥੨॥
Источники и права