couponatlas.

Гуру Грантх Сахиб (гурмукхи): Анг 642

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨ ਕਾਮਨਾ. ਤੀਰਥ ਜਾਇ ਬਸਿਓ; ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ. ਨ ਉਤਰੈ ਇਹ ਬਿਧਿ; ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ; ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ; ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ; ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ; ਨਹ ਮਿਲੀਐ. ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ; ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ; ਹਰਿ ਸਿਉ ਸੰਗੁ. ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ; ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ; ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ; ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ. ਤਿਸੁ ਭਇਓ ਪਰਾਪਤਿ; ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ; ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ. ਦੀਨ ਦੁਖ ਭੰਜਨੁ; ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ ਰਾਗੁ ਸੋਰਠਿ ਵਾਰ ਮਹਲੇ ੪ ਕੀ ॥ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੧ ॥ ਸੋਰਠਿ ਸਦਾ ਸੁਹਾਵਣੀ; ਜੇ ਸਚਾ ਮਨਿ ਹੋਇ ॥ ਦੰਦੀ ਮੈਲੁ ਨ. ਕਤੁ ਮਨਿ; ਜੀਭੈ ਸਚਾ ਸੋਇ ॥ ਸਸੁਰੈ ਪੇਈਐ ਭੈ ਵਸੀ; ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ. ਜੇ ਪਿਰ ਮਿਲੈ; ਖੁਸੀ ਰਾਵੈ ਪਿਰੁ ਸੰਗਿ ॥ ਸਦਾ ਸੀਗਾਰੀ. ਨਾਉ ਮਨਿ; ਕਦੇ. ਨ ਮੈਲੁ ਪਤੰਗੁ ॥ ਦੇਵਰ ਜੇਠ ਮੁਏ ਦੁਖਿ; ਸਸੂ ਕਾ ਡਰੁ. ਕਿਸੁ ॥ ਜੇ ਪਿਰ ਭਾਵੈ ਨਾਨਕਾ; ਕਰਮ ਮਣੀ ਸਭੁ ਸਚੁ ॥੧॥ ਮਃ ੪ ॥ ਸੋਰਠਿ ਤਾਮਿ ਸੁਹਾਵਣੀ; ਜਾ ਹਰਿ ਨਾਮੁ ਢੰਢੋਲੇ ॥ ਗੁਰ ਪੁਰਖੁ ਮਨਾਵੈ ਆਪਣਾ; ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ; ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ. ਨ ਲਭਈ; ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰਿ ਸਤਿਗੁਰਿ. ਨਾਮੁ ਦ੍ਰਿੜਾਇਆ; ਮਨੁ. ਅਨਤ ਨ ਕਾਹੂ ਡੋਲੇ ॥ ਜਨੁ ਨਾਨਕੁ. ਹਰਿ ਕਾ ਦਾਸੁ ਹੈ; ਗੁਰ ਸਤਿਗੁਰ ਕੇ ਗੋਲ ਗੋਲੇ ॥੨॥ ਪਉੜੀ ॥ ਤੂ ਆਪੇ ਸਿਸਟਿ ਕਰਤਾ; ਸਿਰਜਣਹਾਰਿਆ ॥ ਤੁਧੁ ਆਪੇ ਖੇਲੁ ਰਚਾਇ; ਤੁਧੁ ਆਪਿ ਸਵਾਰਿਆ ॥ ਦਾਤਾ ਕਰਤਾ ਆਪਿ; ਆਪਿ ਭੋਗਣਹਾਰਿਆ ॥ ਸਭੁ ਤੇਰਾ ਸਬਦੁ ਵਰਤੈ; ਉਪਾਵਣਹਾਰਿਆ ॥ ਹਉ. ਗੁਰਮੁਖਿ ਸਦਾ ਸਲਾਹੀ; ਗੁਰ ਕਉ ਵਾਰਿਆ ॥੧॥
Источники и права