couponatlas.

Гуру Грантх Сахиб (гурмукхи): Анг 643

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕੁ ਮਃ ੩ ॥ ਹਉਮੈ ਜਲਤੇ ਜਲਿ ਮੁਏ; ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ. ਰਾਖਿ ਲੀਏ; ਆਪਣੈ ਪੰਨੈ ਪਾਇ ॥ ਇਹੁ ਜਗੁ ਜਲਤਾ ਨਦਰੀ ਆਇਆ; ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ; ਨਾਨਕ ਸਚੁ ਕਮਾਇ ॥੧॥ ਮਃ ੩ ॥ ਸਫਲਿਓ ਸਤਿਗੁਰੁ ਸੇਵਿਆ; ਧੰਨੁ ਜਨਮੁ ਪਰਵਾਣੁ ॥ ਜਿਨਾ. ਸਤਿਗੁਰੁ ਜੀਵਦਿਆ ਮੁਇਆ. ਨ ਵਿਸਰੈ; ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ; ਸੋ ਜਨੁ ਹੋਵੈ ਪਰਵਾਣੁ ॥ ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ; ਮਨਮੁਖ ਜਨਮਿ ਮਰਾਹਿ ॥ ਨਾਨਕ. ਮੁਏ ਨ ਆਖੀਅਹਿ; ਜਿ. ਗੁਰ ਕੈ ਸਬਦਿ ਸਮਾਹਿ ॥੨॥ ਪਉੜੀ ॥ ਹਰਿ ਪੁਰਖੁ ਨਿਰੰਜਨੁ ਸੇਵਿ; ਹਰਿ ਨਾਮੁ ਧਿਆਈਐ ॥ ਸਤਸੰਗਤਿ ਸਾਧੂ ਲਗਿ; ਹਰਿ ਨਾਮਿ ਸਮਾਈਐ ॥ ਹਰਿ ਤੇਰੀ ਵਡੀ ਕਾਰ; ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ; ਮੈ. ਹੁਕਮੁ ਫੁਰਮਾਈਐ ॥ ਹਉ. ਗੁਰਮੁਖਿ ਕਾਰ ਕਮਾਵਾ; ਜਿ ਗੁਰਿ ਸਮਝਾਈਐ ॥੨॥ ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ; ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ; ਵਿਸਰਿਆ ਗੁਣਤਾਸੁ ॥ ਮਤੁ ਜਾਣਹੁ. ਜਗੁ ਜੀਵਦਾ; ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ. ਨ ਚੇਤਿਓ; ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ; ਪੁਤੁ ਕਲਤੁ. ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ; ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ, ਨ ਵਿਸਹੀ; ਚੁਕਿ ਗਇਆ ਵੇਸਾਸੁ ॥ ਨਾਨਕ. ਗੁਰਮੁਖਾ ਨੋ ਸੁਖੁ ਅਗਲਾ; ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ; ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ. ਅਨਦਿਨੁ ਕਰਹਿ; ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ. ਸਜਣ, ਨ ਆਖੀਅਹਿ; ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ; ਕਾਰਜੁ. ਨ ਸਕਹਿ ਸਵਾਰਿ ॥ ਨਾਨਕ. ਪੂਰਬਿ ਲਿਖਿਆ ਕਮਾਵਣਾ; ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ; ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ; ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ; ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ; ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ; ਸਦਾ ਸਦਾ ਘੁਮਾਇਆ ॥੩॥ ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ; ਜਿਨਿ ਵਿਣੁ ਦੰਤਾ. ਜਗੁ ਖਾਇਆ ॥ ਮਨਮੁਖ ਖਾਧੇ. ਗੁਰਮੁਖਿ ਉਬਰੇ; ਜਿਨੀ ਸਚਿ ਨਾਮਿ ਚਿਤੁ ਲਾਇਆ ॥ ਬਿਨੁ ਨਾਵੈ. ਜਗੁ ਕਮਲਾ ਫਿਰੈ; ਗੁਰਮੁਖਿ ਨਦਰੀ ਆਇਆ ॥
Источники и права