couponatlas.

Гуру Грантх Сахиб (гурмукхи): Анг 644

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧੰਧਾ ਕਰਤਿਆ. ਨਿਹਫਲੁ ਜਨਮੁ ਗਵਾਇਆ; ਸੁਖਦਾਤਾ. ਮਨਿ ਨ ਵਸਾਇਆ ॥ ਨਾਨਕ. ਨਾਮੁ ਤਿਨਾ ਕਉ ਮਿਲਿਆ; ਜਿਨ ਕਉ ਧੁਰਿ ਲਿਖਿ ਪਾਇਆ ॥੧॥ ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ; ਮਨਮੁਖਾ ਸਾਦੁ. ਨ ਪਾਇਆ ॥ ਜਿਉ ਕਸਤੂਰੀ ਮਿਰਗੁ. ਨ ਜਾਣੈ; ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ. ਬਿਖੁ ਸੰਗ੍ਰਹੈ; ਕਰਤੈ ਆਪਿ ਖੁਆਇਆ ॥ ਗੁਰਮੁਖਿ ਵਿਰਲੇ ਸੋਝੀ ਪਈ; ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ; ਰਸਨਾ. ਹਰਿ ਸਾਦੁ ਆਇਆ ॥ ਸਬਦੇ ਹੀ ਨਾਉ ਊਪਜੈ; ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ. ਸਭੁ ਜਗੁ ਬਉਰਾਨਾ; ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ; ਨਾਨਕ ਗੁਰਮੁਖਿ ਪਾਇਆ ॥੨॥ ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ; ਕਹੁ ਕਿਤੁ ਬਿਧਿ ਪਾਈਐ ॥ ਤਿਸੁ. ਰੂਪੁ ਨ ਰੇਖ, ਅਦ੍ਰਿਸਟੁ; ਕਹੁ ਜਨ. ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ; ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ; ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ; ਗੁਰ ਸੇਵਾ ਪਾਈਐ ॥੪॥ ਸਲੋਕੁ ਮਃ ੩ ॥ ਜਿਉ ਤਨੁ ਕੋਲੂ ਪੀੜੀਐ; ਰਤੁ ਨ ਭੋਰੀ ਡੇਹਿ ॥ ਜੀਉ ਵੰਞੈ ਚਉ ਖੰਨੀਐ; ਸਚੇ ਸੰਦੜੈ ਨੇਹਿ ॥ ਨਾਨਕ. ਮੇਲੁ ਨ ਚੁਕਈ; ਰਾਤੀ ਅਤੈ ਡੇਹ ॥੧॥ ਮਃ ੩ ॥ ਸਜਣੁ ਮੈਡਾ ਰੰਗੁਲਾ; ਰੰਗੁ ਲਾਏ ਮਨੁ ਲੇਇ ॥ ਜਿਉ ਮਾਜੀਠੈ ਕਪੜੇ; ਰੰਗੇ ਭੀ ਪਾਹੇਹਿ ॥ ਨਾਨਕ. ਰੰਗੁ ਨ ਉਤਰੈ; ਬਿਆ. ਨ ਲਗੈ ਕੇਹ ॥੨॥ ਪਉੜੀ ॥ ਹਰਿ ਆਪਿ ਵਰਤੈ ਆਪਿ; ਹਰਿ ਆਪਿ ਬੁਲਾਇਦਾ ॥ ਹਰਿ ਆਪੇ ਸ੍ਰਿਸਟਿ ਸਵਾਰਿ; ਸਿਰਿ ਧੰਧੈ ਲਾਇਦਾ ॥ ਇਕਨਾ ਭਗਤੀ ਲਾਇ; ਇਕਿ ਆਪਿ ਖੁਆਇਦਾ ॥ ਇਕਨਾ ਮਾਰਗਿ ਪਾਇ; ਇਕਿ ਉਝੜਿ ਪਾਇਦਾ ॥ ਜਨੁ ਨਾਨਕੁ. ਨਾਮੁ ਧਿਆਏ; ਗੁਰਮੁਖਿ ਗੁਣ ਗਾਇਦਾ ॥੫॥ ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ; ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ; ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ; ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ; ਗੁਰਮੁਖਿ ਵਸੈ ਮਨਿ ਆਇ ॥ ਨਾਨਕ. ਜੋ ਗੁਰੁ ਸੇਵਹਿ ਆਪਣਾ; ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ; ਦੂਜੈ ਲਗੈ ਜਾਇ ॥ ਤਿਸ ਨੋ ਸੁਖੁ. ਸੁਪਨੈ ਨਹੀ; ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ; ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ. ਨ ਆਵਈ; ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ; ਅਠਿਸਠਿ ਤੀਰਥ ਨਾਇ ॥
Источники и права