couponatlas.

Гуру Грантх Сахиб (гурмукхи): Анг 646

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਿਣੁ ਨਾਵੈ. ਸਭਿ ਭਰਮਦੇ; ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ; ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ; ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ; ਸਹਜੇ ਸੋਵੈ ॥ ਗੁਰਮੁਖਿ; ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ; ਸਹਸਾ ਹੋਵੈ ॥ ਅੰਤਰਿ ਚਿੰਤਾ; ਨੀਦ. ਨ ਸੋਵੈ ॥ ਗਿਆਨੀ ਜਾਗਹਿ; ਸਵਹਿ ਸੁਭਾਇ ॥ ਨਾਨਕ; ਨਾਮਿ ਰਤਿਆ ਬਲਿ ਜਾਉ ॥੨॥ ਪਉੜੀ ॥ ਸੇ ਹਰਿ ਨਾਮੁ ਧਿਆਵਹਿ; ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ; ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ; ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ; ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ; ਗੁਰਮੁਖਿ ਹਰਿ ਜਪਿਆ ॥੯॥ ਸਲੋਕ ਮਃ ੩ ॥ ਅੰਤਰਿ ਗਿਆਨੁ. ਨ ਆਇਓ; ਜਿਤੁ ਕਿਛੁ ਸੋਝੀ ਪਾਇ ॥ ਵਿਣੁ ਡਿਠਾ ਕਿਆ ਸਾਲਾਹੀਐ; ਅੰਧਾ ਅੰਧੁ ਕਮਾਇ ॥ ਨਾਨਕ. ਸਬਦੁ ਪਛਾਣੀਐ; ਨਾਮੁ ਵਸੈ ਮਨਿ ਆਇ ॥੧॥ ਮਃ ੩ ॥ ਇਕਾ ਬਾਣੀ. ਇਕੁ ਗੁਰੁ; ਇਕੋ ਸਬਦੁ ਵੀਚਾਰਿ ॥ ਸਚਾ ਸਉਦਾ ਹਟੁ ਸਚੁ; ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਈਅਨਿ; ਜੇ ਦੇਵੈ ਦੇਵਣਹਾਰੁ ॥ ਸਚਾ ਸਉਦਾ ਲਾਭੁ ਸਦਾ; ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ; ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ; ਧੰਨੁ ਸਵਾਰਣਹਾਰੁ ॥੨॥ ਪਉੜੀ ॥ ਜਿਨਾ ਅੰਦਰਿ ਕੂੜੁ ਵਰਤੈ; ਸਚੁ. ਨ ਭਾਵਈ ॥ ਜੇ ਕੋ ਬੋਲੈ ਸਚੁ; ਕੂੜਾ ਜਲਿ ਜਾਵਈ ॥ ਕੂੜਿਆਰੀ ਰਜੈ ਕੂੜਿ; ਜਿਉ ਵਿਸਟਾ ਕਾਗੁ ਖਾਵਈ ॥ ਜਿਸੁ ਹਰਿ ਹੋਇ ਕ੍ਰਿਪਾਲੁ; ਸੋ ਨਾਮੁ ਧਿਆਵਈ ॥ ਹਰਿ ਗੁਰਮੁਖਿ ਨਾਮੁ ਅਰਾਧਿ; ਕੂੜੁ ਪਾਪੁ ਲਹਿ ਜਾਵਈ ॥੧੦॥ ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ; ਏਹੁ ਮਨੁ. ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ; ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ; ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ; ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ; ਤਾ ਦਰਗਹ ਪਾਵਹਿ ਮਾਣੁ ॥ ਨਾਨਕ. ਜਿ ਨਾਮੁ, ਨ ਚੇਤਨੀ; ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ. ਤੋਟਿ ਨ ਆਵਈ; ਕੀਮਤਿ. ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ; ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ; ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ; ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ; ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ; ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ; ਗੁਰਮੁਖਿ ਹਰਿ ਸਤਿ ਹਰਿ ॥੧੧॥
Источники и права