couponatlas.

Гуру Грантх Сахиб (гурмукхи): Анг 647

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ; ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ; ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ; ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ; ਨਾਨਕ. ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ. ਨ ਲਾਇਓ; ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ; ਸੁਧਿ. ਨ ਕਾਈ ਪਾਇ ॥ ਪੰਡਿਤ. ਤਿਨ ਕੀ ਬਰਕਤੀ. ਸਭੁ ਜਗਤੁ ਖਾਇ; ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ; ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ. ਨ ਹੋਵਈ; ਨਾ ਧਨੁ ਪਲੈ ਪਾਇ ॥ ਪੜਿ ਥਕੇ. ਸੰਤੋਖੁ, ਨ ਆਇਓ; ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ. ਨ ਚੁਕਈ; ਨਾ ਸੰਸਾ ਵਿਚਹੁ ਜਾਇ ॥ ਨਾਨਕ. ਨਾਮ ਵਿਹੂਣਿਆ; ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ; ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ; ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ; ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ; ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ; ਜਿਨਿ ਸੋਝੀ ਪਾਈ ॥੧੨॥ ਸਲੋਕੁ ਮਃ ੩ ॥ ਪੰਡਿਤ ਮੈਲੁ. ਨ ਚੁਕਈ; ਜੇ ਵੇਦ ਪੜੈ ਜੁਗ ਚਾਰਿ ॥ ਤ੍ਰੈ ਗੁਣ ਮਾਇਆ ਮੂਲੁ ਹੈ; ਵਿਚਿ ਹਉਮੈ. ਨਾਮੁ ਵਿਸਾਰਿ ॥ ਪੰਡਿਤ ਭੂਲੇ ਦੂਜੈ ਲਾਗੇ; ਮਾਇਆ ਕੈ ਵਾਪਾਰਿ ॥ ਅੰਤਰਿ ਤ੍ਰਿਸਨਾ ਭੁਖ ਹੈ; ਮੂਰਖ ਭੁਖਿਆ ਮੁਏ ਗਵਾਰ ॥ ਸਤਿਗੁਰਿ ਸੇਵਿਐ ਸੁਖੁ ਪਾਇਆ; ਸਚੈ ਸਬਦਿ ਵੀਚਾਰਿ ॥ ਅੰਦਰਹੁ ਤ੍ਰਿਸਨਾ ਭੁਖ ਗਈ; ਸਚੈ ਨਾਇ ਪਿਆਰਿ ॥ ਨਾਨਕ. ਨਾਮਿ ਰਤੇ ਸਹਜੇ ਰਜੇ; ਜਿਨਾ ਹਰਿ ਰਖਿਆ ਉਰਿ ਧਾਰਿ ॥੧॥ ਮਃ ੩ ॥ ਮਨਮੁਖ. ਹਰਿ ਨਾਮੁ. ਨ ਸੇਵਿਆ; ਦੁਖੁ ਲਗਾ ਬਹੁਤਾ ਆਇ ॥ ਅੰਤਰਿ ਅਗਿਆਨੁ ਅੰਧੇਰੁ ਹੈ; ਸੁਧਿ. ਨ ਕਾਈ ਪਾਇ ॥ ਮਨਹਠਿ. ਸਹਜਿ, ਨ ਬੀਜਿਓ; ਭੁਖਾ ਕਿ ਅਗੈ ਖਾਇ ॥ ਨਾਮੁ ਨਿਧਾਨੁ ਵਿਸਾਰਿਆ; ਦੂਜੈ ਲਗਾ ਜਾਇ ॥ ਨਾਨਕ. ਗੁਰਮੁਖਿ ਮਿਲਹਿ ਵਡਿਆਈਆ; ਜੇ ਆਪੇ ਮੇਲਿ ਮਿਲਾਇ ॥੨॥ ਪਉੜੀ ॥ ਹਰਿ ਰਸਨਾ ਹਰਿ ਜਸੁ ਗਾਵੈ; ਖਰੀ ਸੁਹਾਵਣੀ ॥ ਜੋ ਮਨਿ ਤਨਿ ਮੁਖਿ ਹਰਿ ਬੋਲੈ; ਸਾ ਹਰਿ ਭਾਵਣੀ ॥ ਜੋ ਗੁਰਮੁਖਿ ਚਖੈ ਸਾਦੁ; ਸਾ ਤ੍ਰਿਪਤਾਵਣੀ ॥ ਗੁਣ ਗਾਵੈ ਪਿਆਰੇ ਨਿਤ; ਗੁਣ ਗਾਇ. ਗੁਣੀ ਸਮਝਾਵਣੀ ॥ ਜਿਸੁ ਹੋਵੈ ਆਪਿ ਦਇਆਲੁ; ਸਾ ਸਤਿਗੁਰੂ ਗੁਰੂ ਬੁਲਾਵਣੀ ॥੧੩॥ ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ; ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ; ਊਭੀ ਸੇਵ ਕਰੇਇ ॥
Источники и права