couponatlas.

Гуру Грантх Сахиб (гурмукхи): Анг 648

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਉ ਗੁਰਮੁਖਿ. ਆਪੁ ਨਿਵਾਰੀਐ; ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ; ਜਾ ਆਪੇ ਨਦਰਿ ਕਰੇਇ ॥੧॥ ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ; ਆਏ ਤੇ ਪਰਵਾਣੁ ॥ ਨਾਨਕ. ਕੁਲ ਉਧਾਰਹਿ ਆਪਣਾ; ਦਰਗਹ ਪਾਵਹਿ ਮਾਣੁ ॥੨॥ ਪਉੜੀ ॥ ਗੁਰਮੁਖਿ ਸਖੀਆ ਸਿਖ; ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ; ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ; ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ; ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ; ਗੁਰੁ ਆਖਿ. ਗੁਰੂ ਜੀਵਾਈਆ ॥੧੪॥ ਸਲੋਕੁ ਮਃ ੩ ॥ ਨਾਨਕ. ਨਾਮੁ ਨ ਚੇਤਨੀ; ਅਗਿਆਨੀ ਅੰਧੁਲੇ. ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ; ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ; ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ; ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ; ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ; ਕਿਛੁ ਸਾਥਿ. ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ; ਕਿਤੈ ਕਾਮਿ. ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ; ਅੰਤਿ ਹੋਇ ਸਖਾਈ ॥ ਜਨ ਨਾਨਕ. ਨਾਮੁ ਧਿਆਇਆ; ਗੁਰਮੁਖਿ ਸੁਖੁ ਪਾਈ ॥੧੫॥ ਸਲੋਕੁ ਮਃ ੩ ॥ ਬਿਨੁ ਕਰਮੈ. ਨਾਉ ਨ ਪਾਈਐ; ਪੂਰੈ ਕਰਮਿ ਪਾਇਆ ਜਾਇ ॥ ਨਾਨਕ. ਨਦਰਿ ਕਰੇ ਜੇ ਆਪਣੀ; ਤਾ ਗੁਰਮਤਿ ਮੇਲਿ ਮਿਲਾਇ ॥੧॥ ਮਃ ੧ ॥ ਇਕ ਦਝਹਿ ਇਕ ਦਬੀਅਹਿ; ਇਕਨਾ ਕੁਤੇ ਖਾਹਿ ॥ ਇਕਿ. ਪਾਣੀ ਵਿਚਿ ਉਸਟੀਅਹਿ; ਇਕਿ. ਭੀ ਫਿਰਿ ਹਸਣਿ ਪਾਹਿ ॥ ਨਾਨਕ. ਏਵ ਨ ਜਾਪਈ; ਕਿਥੈ ਜਾਇ ਸਮਾਹਿ ॥੨॥ ਪਉੜੀ ॥ ਤਿਨ ਕਾ ਖਾਧਾ ਪੈਧਾ. ਮਾਇਆ ਸਭੁ ਪਵਿਤੁ ਹੈ; ਜੋ ਨਾਮਿ ਹਰਿ ਰਾਤੇ ॥ ਤਿਨ ਕੇ ਘਰ ਮੰਦਰ. ਮਹਲ ਸਰਾਈ, ਸਭਿ ਪਵਿਤੁ ਹਹਿ; ਜਿਨੀ ਗੁਰਮੁਖਿ ਸੇਵਕ ਸਿਖ, ਅਭਿਆਗਤ ਜਾਇ ਵਰਸਾਤੇ ॥ ਤਿਨ ਕੇ ਤੁਰੇ ਜੀਨ ਖੁਰਗੀਰ, ਸਭਿ ਪਵਿਤੁ ਹਹਿ; ਜਿਨੀ ਗੁਰਮੁਖਿ ਸਿਖ. ਸਾਧ ਸੰਤ ਚੜਿ ਜਾਤੇ ॥ ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ; ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥ ਜਿਨ ਕੈ ਪੋਤੈ ਪੁੰਨੁ ਹੈ; ਸੇ ਗੁਰਮੁਖਿ ਸਿਖ. ਗੁਰੂ ਪਹਿ ਜਾਤੇ ॥੧੬॥ ਸਲੋਕੁ ਮਃ ੩ ॥ ਨਾਨਕ. ਨਾਵਹੁ ਘੁਥਿਆ; ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ; ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ; ਬਹੁਤੀ ਮਿਲੈ ਸਜਾਇ ॥੧॥
Источники и права