couponatlas.

Гуру Грантх Сахиб (гурмукхи): Анг 649

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ; ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ; ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ. ਨ ਬੁਝਈ; ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ; ਤਿਤੁ ਸਚੈ ਦਰਬਾਰਿ ॥ ਨਾਨਕ. ਨਾਮ ਵਿਹੂਣਿਆ; ਨਾ ਉਰਵਾਰਿ. ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ; ਸੇ. ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ; ਤਿਨਾ ਇਕਸ ਬਿਨੁ. ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ; ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ; ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ; ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਗਾਖੜੀ; ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਰਹਿ. ਫਿਰਿ ਨਾ ਮਰਹਿ; ਤਾ ਸੇਵਾ ਪਵੈ ਸਭ ਥਾਇ ॥ ਪਾਰਸ ਪਰਸਿਐ ਪਾਰਸੁ ਹੋਵੈ; ਸਚਿ ਰਹੈ ਲਿਵ ਲਾਇ ॥ ਜਿਸੁ ਪੂਰਬਿ ਹੋਵੈ ਲਿਖਿਆ; ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਨਾਨਕ. ਗਣਤੈ ਸੇਵਕੁ, ਨਾ ਮਿਲੈ; ਜਿਸੁ ਬਖਸੇ ਸੋ ਪਵੈ ਥਾਇ ॥੧॥ ਮਃ ੩ ॥ ਮਹਲੁ ਕੁਮਹਲੁ. ਨ ਜਾਣਨੀ; ਮੂਰਖ ਅਪਣੈ ਸੁਆਇ ॥ ਸਬਦੁ ਚੀਨਹਿ ਤਾ ਮਹਲੁ ਲਹਹਿ; ਜੋਤੀ ਜੋਤਿ ਸਮਾਇ ॥ ਸਦਾ ਸਚੇ ਕਾ ਭਉ ਮਨਿ ਵਸੈ; ਤਾ ਸਭਾ ਸੋਝੀ ਪਾਇ ॥ ਸਤਿਗੁਰੁ ਅਪਣੈ ਘਰਿ ਵਰਤਦਾ; ਆਪੇ ਲਏ ਮਿਲਾਇ ॥ ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ; ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਧੰਨੁ ਧਨੁ ਭਾਗ. ਤਿਨਾ ਭਗਤ ਜਨਾ; ਜੋ ਹਰਿ ਨਾਮਾ. ਹਰਿ ਮੁਖਿ ਕਹਤਿਆ ॥ ਧਨੁ ਧਨੁ ਭਾਗ. ਤਿਨਾ ਸੰਤ ਜਨਾ; ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥ ਧਨੁ ਧਨੁ ਭਾਗ. ਤਿਨਾ ਸਾਧ ਜਨਾ; ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ ਧਨੁ ਧਨੁ ਭਾਗ. ਤਿਨਾ ਗੁਰਮੁਖਾ; ਜੋ ਗੁਰਸਿਖ ਲੈ. ਮਨੁ ਜਿਣਤਿਆ ॥ ਸਭ ਦੂ ਵਡੇ ਭਾਗ. ਗੁਰਸਿਖਾ ਕੇ; ਜੋ ਗੁਰ ਚਰਣੀ ਸਿਖ ਪੜਤਿਆ ॥੧੮॥ ਸਲੋਕੁ ਮਃ ੩ ॥ ਬ੍ਰਹਮੁ ਬਿੰਦੈ. ਤਿਸ ਦਾ ਬ੍ਰਹਮਤੁ ਰਹੈ; ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ. ਪਿਛੈ ਲਗੀਆ ਫਿਰਹਿ; ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ. ਨਾਉ ਨ ਪਾਈਐ; ਬੁਝਹੁ ਕਰਿ ਵੀਚਾਰੁ ॥ ਨਾਨਕ. ਪੂਰੈ ਭਾਗਿ ਸਤਿਗੁਰੁ ਮਿਲੈ; ਸੁਖੁ ਪਾਏ ਜੁਗ ਚਾਰਿ ॥੧॥ ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ; ਮਨਮੁਖ ਤ੍ਰਿਸਨਾ ਭੁਖ. ਨ ਜਾਇ ॥ ਗੁਰਮੁਖਿ ਸਬਦੇ ਰਤਿਆ; ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ; ਫਿਰਿ ਭੁਖ. ਨ ਲਗੈ ਆਇ ॥
Источники и права