couponatlas.

Гуру Грантх Сахиб (гурмукхи): Анг 65

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ; ਤਿਸ ਕੀ. ਕੀਮ ਨ ਪਾਈ ॥ ਪ੍ਰਭੁ ਸਖਾ ਹਰਿ ਜੀਉ ਮੇਰਾ; ਅੰਤੇ ਹੋਇ ਸਖਾਈ ॥੩॥ ਪੇਈਅੜੈ ਜਗਜੀਵਨੁ ਦਾਤਾ; ਮਨਮੁਖਿ ਪਤਿ ਗਵਾਈ ॥ ਬਿਨੁ ਸਤਿਗੁਰ. ਕੋ ਮਗੁ ਨ ਜਾਣੈ; ਅੰਧੇ. ਠਉਰ ਨ ਕਾਈ ॥ ਹਰਿ ਸੁਖਦਾਤਾ. ਮਨਿ ਨਹੀ ਵਸਿਆ; ਅੰਤਿ ਗਇਆ ਪਛੁਤਾਈ ॥੪॥ ਪੇਈਅੜੈ ਜਗਜੀਵਨੁ ਦਾਤਾ; ਗੁਰਮਤਿ ਮੰਨਿ ਵਸਾਇਆ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ; ਹਉਮੈ ਮੋਹੁ ਚੁਕਾਇਆ ॥ ਜਿਸੁ ਸਿਉ ਰਾਤਾ ਤੈਸੋ ਹੋਵੈ; ਸਚੇ ਸਚਿ ਸਮਾਇਆ ॥੫॥ ਆਪੇ ਨਦਰਿ ਕਰੇ. ਭਾਉ ਲਾਏ; ਗੁਰਸਬਦੀ ਬੀਚਾਰਿ ॥ ਸਤਿਗੁਰੁ ਸੇਵਿਐ ਸਹਜੁ ਊਪਜੈ; ਹਉਮੈ ਤ੍ਰਿਸਨਾ ਮਾਰਿ ॥ ਹਰਿ ਗੁਣਦਾਤਾ ਸਦ ਮਨਿ ਵਸੈ; ਸਚੁ ਰਖਿਆ ਉਰ ਧਾਰਿ ॥੬॥ ਪ੍ਰਭੁ ਮੇਰਾ ਸਦਾ ਨਿਰਮਲਾ; ਮਨਿ ਨਿਰਮਲਿ ਪਾਇਆ ਜਾਇ ॥ ਨਾਮੁ ਨਿਧਾਨੁ ਹਰਿ ਮਨਿ ਵਸੈ; ਹਉਮੈ ਦੁਖੁ ਸਭੁ ਜਾਇ ॥ ਸਤਿਗੁਰਿ ਸਬਦੁ ਸੁਣਾਇਆ; ਹਉ ਸਦ ਬਲਿਹਾਰੈ ਜਾਉ ॥੭॥ ਆਪਣੈ ਮਨਿ ਚਿਤਿ ਕਹੈ ਕਹਾਏ; ਬਿਨੁ ਗੁਰ. ਆਪੁ ਨ ਜਾਈ ॥ ਹਰਿ ਜੀਉ. ਭਗਤਿ ਵਛਲੁ ਸੁਖਦਾਤਾ; ਕਰਿ ਕਿਰਪਾ ਮੰਨਿ ਵਸਾਈ ॥ ਨਾਨਕ. ਸੋਭਾ ਸੁਰਤਿ ਦੇਇ ਪ੍ਰਭੁ ਆਪੇ; ਗੁਰਮੁਖਿ ਦੇ ਵਡਿਆਈ ॥੮॥੧॥੧੮॥ ਸਿਰੀਰਾਗੁ ਮਹਲਾ ੩ ॥ ਹਉਮੈ ਕਰਮ ਕਮਾਵਦੇ; ਜਮਡੰਡੁ ਲਗੈ. ਤਿਨ ਆਇ ॥ ਜਿ ਸਤਿਗੁਰੁ ਸੇਵਨਿ ਸੇ ਉਬਰੇ; ਹਰਿ ਸੇਤੀ ਲਿਵ ਲਾਇ ॥੧॥ ਮਨ ਰੇ; ਗੁਰਮੁਖਿ ਨਾਮੁ ਧਿਆਇ ॥ ਧੁਰਿ ਪੂਰਬਿ ਕਰਤੈ ਲਿਖਿਆ; ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥ ਵਿਣੁ ਸਤਿਗੁਰ. ਪਰਤੀਤਿ ਨ ਆਵਈ; ਨਾਮਿ. ਨ ਲਾਗੋ ਭਾਉ ॥ ਸੁਪਨੈ. ਸੁਖੁ ਨ ਪਾਵਈ; ਦੁਖ ਮਹਿ ਸਵੈ ਸਮਾਇ ॥੨॥ ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ; ਕਿਰਤੁ. ਨ ਮੇਟਿਆ ਜਾਇ ॥ ਹਰਿ ਕਾ ਭਾਣਾ. ਭਗਤੀ ਮੰਨਿਆ; ਸੇ ਭਗਤ ਪਏ ਦਰਿ ਥਾਇ ॥੩॥ ਗੁਰੁ ਸਬਦੁ ਦਿੜਾਵੈ ਰੰਗ ਸਿਉ; ਬਿਨੁ ਕਿਰਪਾ. ਲਇਆ ਨ ਜਾਇ ॥ ਜੇ ਸਉ ਅੰਮ੍ਰਿਤੁ ਨੀਰੀਐ; ਭੀ ਬਿਖੁ ਫਲੁ ਲਾਗੈ ਧਾਇ ॥੪॥ ਸੇ ਜਨ ਸਚੇ ਨਿਰਮਲੇ; ਜਿਨ ਸਤਿਗੁਰ ਨਾਲਿ ਪਿਆਰੁ ॥ ਸਤਿਗੁਰ ਕਾ ਭਾਣਾ ਕਮਾਵਦੇ; ਬਿਖੁ ਹਉਮੈ ਤਜਿ ਵਿਕਾਰੁ ॥੫॥ ਮਨਹਠਿ. ਕਿਤੈ ਉਪਾਇ, ਨ ਛੂਟੀਐ; ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥ ਮਿਲਿ ਸੰਗਤਿ ਸਾਧੂ ਉਬਰੇ; ਗੁਰ ਕਾ ਸਬਦੁ ਕਮਾਇ ॥੬॥ ਹਰਿ ਕਾ ਨਾਮੁ ਨਿਧਾਨੁ ਹੈ; ਜਿਸੁ. ਅੰਤੁ ਨ ਪਾਰਾਵਾਰੁ ॥ ਗੁਰਮੁਖਿ ਸੇਈ ਸੋਹਦੇ; ਜਿਨ ਕਿਰਪਾ ਕਰੇ ਕਰਤਾਰੁ ॥੭॥ ਨਾਨਕ ਦਾਤਾ ਏਕੁ ਹੈ; ਦੂਜਾ ਅਉਰੁ. ਨ ਕੋਇ ॥ ਗੁਰ ਪਰਸਾਦੀ ਪਾਈਐ; ਕਰਮਿ ਪਰਾਪਤਿ ਹੋਇ ॥੮॥੨॥੧੯॥
Источники и права