couponatlas.

Гуру Грантх Сахиб (гурмукхи): Анг 650

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ; ਜੋ ਨਾਮਿ ਰਹੇ ਲਿਵ ਲਾਇ ॥੨॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ; ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ; ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ; ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ; ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ. ਸੋ ਸਰੀਰੁ ਥਾਨੁ ਹੈ; ਜਿਥੈ. ਮੇਰਾ ਗੁਰੁ ਧਰੇ ਵਿਖਾ ॥੧੯॥ ਸਲੋਕੁ ਮਃ ੩ ॥ ਗੁਰ ਬਿਨੁ ਗਿਆਨੁ. ਨ ਹੋਵਈ; ਨਾ ਸੁਖੁ ਵਸੈ ਮਨਿ ਆਇ ॥ ਨਾਨਕ. ਨਾਮ ਵਿਹੂਣੇ ਮਨਮੁਖੀ; ਜਾਸਨਿ ਜਨਮੁ ਗਵਾਇ ॥੧॥ ਮਃ ੩ ॥ ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ; ਥਕਿ ਰਹੇ ਲਿਵ ਲਾਇ ॥ ਬਿਨੁ ਸਤਿਗੁਰ. ਕਿਨੈ ਨ ਪਾਇਓ; ਗੁਰਮੁਖਿ ਮਿਲੈ ਮਿਲਾਇ ॥ ਬਿਨੁ ਨਾਵੈ. ਪੈਨਣੁ ਖਾਣੁ ਸਭੁ ਬਾਦਿ ਹੈ; ਧਿਗੁ ਸਿਧੀ ਧਿਗੁ ਕਰਮਾਤਿ ॥ ਸਾ ਸਿਧਿ. ਸਾ ਕਰਮਾਤਿ ਹੈ; ਅਚਿੰਤੁ ਕਰੇ ਜਿਸੁ ਦਾਤਿ ॥ ਨਾਨਕ. ਗੁਰਮੁਖਿ ਹਰਿ ਨਾਮੁ ਮਨਿ ਵਸੈ; ਏਹਾ ਸਿਧਿ. ਏਹਾ ਕਰਮਾਤਿ ॥੨॥ ਪਉੜੀ ॥ ਹਮ ਢਾਢੀ ਹਰਿ ਪ੍ਰਭ ਖਸਮ ਕੇ; ਨਿਤ ਗਾਵਹ ਹਰਿ ਗੁਣ ਛੰਤਾ ॥ ਹਰਿ ਕੀਰਤਨੁ ਕਰਹ. ਹਰਿ ਜਸੁ ਸੁਣਹ; ਤਿਸੁ ਕਵਲਾ ਕੰਤਾ ॥ ਹਰਿ ਦਾਤਾ ਸਭੁ ਜਗਤੁ ਭਿਖਾਰੀਆ; ਮੰਗਤ ਜਨ ਜੰਤਾ ॥ ਹਰਿ ਦੇਵਹੁ ਦਾਨੁ ਦਇਆਲ ਹੋਇ; ਵਿਚਿ ਪਾਥਰ ਕ੍ਰਿਮ ਜੰਤਾ ॥ ਜਨ ਨਾਨਕ. ਨਾਮੁ ਧਿਆਇਆ; ਗੁਰਮੁਖਿ ਧਨਵੰਤਾ ॥੨੦॥ ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ; ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ; ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ; ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ; ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ; ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ; ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ. ਕੋਇ ਨ ਸਿਝਈ; ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ; ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ; ਸਚਿ ਰਹੈ ਲਿਵ ਲਾਇ ॥ ਨਾਨਕ. ਇਸੁ ਮਨ ਕੀ ਮਲੁ ਇਉ ਉਤਰੈ; ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ; ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ. ਬਨਾਵਹੁ ਹਰਿ ਜਨ; ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ. ਮੇਰੇ ਪ੍ਰਭ ਭਾਵੈ; ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ; ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ; ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
Источники и права