couponatlas.

Гуру Грантх Сахиб (гурмукхи): Анг 651

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ; ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ. ਨ ਹੋਵਈ; ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ; ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ. ਮੈਲੁ ਨ ਲਗਈ; ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ; ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ; ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ. ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ; ਹਰਿ; ਭਗਤੀ ਮਾਹਿ ਸਮਾਹਿ ॥੨॥ ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ; ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ. ਹਰਿ ਨਿਤ ਚਵਾ; ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ; ਸਭਿ ਰੋਗ ਗਵਾਤੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ. ਨ ਵਿਸਰੈ; ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ; ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥ ਸਲੋਕੁ ਮਃ ੩ ॥ ਰੇ ਜਨ. ਉਥਾਰੈ ਦਬਿਓਹੁ; ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ. ਨ ਜਾਗਿਓ; ਅੰਤਰਿ. ਨ ਉਪਜਿਓ ਚਾਉ ॥ ਸਰੀਰੁ ਜਲਉ. ਗੁਣ ਬਾਹਰਾ; ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ; ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ; ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ. ਹਉਮੈ ਗਈ; ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ; ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ; ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ. ਨ ਕਦੇ ਦੁਖੁ ਲਾਗੈ; ਸਦਾ ਸੁਹਾਗਣਿ ਨਾਰਿ ॥ ਨਾਨਕ. ਹਰਿ ਪ੍ਰਭ ਮੇਲਿ ਲਈ; ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ; ਤੇ ਨਰ ਬੁਰਿਆਰੀ ॥ ਹਰਿ ਜੀਉ. ਤਿਨ ਕਾ ਦਰਸਨੁ. ਨਾ ਕਰਹੁ; ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ. ਕੁਸੁਧ ਮਨਿ; ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ; ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ; ਗੁਰ ਕਉ ਬਲਿਹਾਰੀ ॥੨੩॥ ਸਲੋਕੁ ਮਃ ੩ ॥ ਗੁਰ ਸੇਵਾ ਤੇ. ਸੁਖੁ ਊਪਜੈ; ਫਿਰਿ ਦੁਖੁ. ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ; ਕਾਲੈ ਕਾ ਕਿਛੁ. ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ; ਸਚੇ ਰਹਿਆ ਸਮਾਇ ॥ ਨਾਨਕ. ਹਉ ਬਲਿਹਾਰੀ ਤਿੰਨ ਕਉ; ਜੋ ਚਲਨਿ ਸਤਿਗੁਰ ਭਾਇ ॥੧॥ ਮਃ ੩ ॥ ਬਿਨੁ ਸਬਦੈ ਸੁਧੁ. ਨ ਹੋਵਈ; ਜੇ ਅਨੇਕ ਕਰੈ ਸੀਗਾਰ ॥
Источники и права