couponatlas.

Гуру Грантх Сахиб (гурмукхи): Анг 652

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਿਰ ਕੀ ਸਾਰ. ਨ ਜਾਣਈ; ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ; ਨਾਨਕ. ਨਾਰੀ ਵਿਚਿ ਕੁਨਾਰਿ ॥੨॥ ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ; ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ. ਹਰਿ ਉਚਰਾ; ਹਰਿ ਲਾਹਾ ਲੈਣੀ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ; ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ; ਤਿਨ ਜਨ ਦੇਖਾ ਨੈਣੀ ॥ ਹਉ ਵਾਰਿਆ ਅਪਣੇ ਗੁਰੂ ਕਉ; ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ ਸਲੋਕੁ ਮਃ ੪ ॥ ਹਰਿ. ਦਾਸਨ ਸਿਉ ਪ੍ਰੀਤਿ ਹੈ; ਹਰਿ. ਦਾਸਨ ਕੋ ਮਿਤੁ ॥ ਹਰਿ. ਦਾਸਨ ਕੈ ਵਸਿ ਹੈ; ਜਿਉ ਜੰਤੀ ਕੈ ਵਸਿ ਜੰਤੁ ॥ ਹਰਿ ਕੇ ਦਾਸ ਹਰਿ ਧਿਆਇਦੇ; ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ ਕਰਿ ਕੈ ਸੁਨਹੁ ਪ੍ਰਭ; ਸਭ ਜਗ ਮਹਿ ਵਰਸੈ ਮੇਹੁ ॥ ਜੋ ਹਰਿ ਦਾਸਨ ਕੀ ਉਸਤਤਿ ਹੈ; ਸਾ ਹਰਿ ਕੀ ਵਡਿਆਈ ॥ ਹਰਿ ਆਪਣੀ ਵਡਿਆਈ ਭਾਵਦੀ; ਜਨ ਕਾ ਜੈਕਾਰੁ ਕਰਾਈ ॥ ਸੋ ਹਰਿ ਜਨੁ. ਨਾਮੁ ਧਿਆਇਦਾ; ਹਰਿ ਹਰਿ ਜਨੁ. ਇਕ ਸਮਾਨਿ ॥ ਜਨੁ ਨਾਨਕੁ. ਹਰਿ ਕਾ ਦਾਸੁ ਹੈ; ਹਰਿ ਪੈਜ ਰਖਹੁ ਭਗਵਾਨ ॥੧॥ ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਾਚੈ; ਤਿਸੁ ਬਿਨੁ. ਰਹਣੁ ਨ ਜਾਈ ॥ ਸਤਿਗੁਰੁ ਮਿਲੈ. ਤ ਪੂਰਾ ਪਾਈਐ; ਹਰਿ ਰਸਿ ਰਸਨ ਰਸਾਈ ॥੨॥ ਪਉੜੀ ॥ ਰੈਣਿ ਦਿਨਸੁ ਪਰਭਾਤਿ; ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ; ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ; ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ; ਪਾਪ ਗਵਾਵਣਾ ॥ ਜਨ ਨਾਨਕ. ਸਦ ਬਲਿਹਾਰੈ; ਬਲਿ ਬਲਿ ਜਾਵਣਾ ॥੨੫॥ ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ; ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ; ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ. ਚਿਤਿ ਨ ਆਵੈ; ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ; ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ; ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ; ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ; ਤਿਨ ਕੈ ਨਿਕਟਿ. ਨ ਕੋਈ ਜਾਹਿ ॥ ਓਇ ਆਪਿ ਦੁਖੀ. ਸੁਖੁ ਕਬਹੂ. ਨ ਪਾਵਹਿ; ਜਨਮਿ ਮਰਹਿ ਮਰਿ ਜਾਹਿ ॥ ਨਾਨਕ. ਬਖਸਿ ਲਏ ਪ੍ਰਭੁ ਸਾਚਾ; ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ; ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ; ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ; ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ; ਮਸਤਕਿ ਲਾਇਆ ॥
Источники и права