couponatlas.

Гуру Грантх Сахиб (гурмукхи): Анг 653

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਭਏ ਪੁਨੀਤ; ਹਰਿ ਤੀਰਥਿ ਨਾਇਆ ॥੨੬॥ ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ; ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ. ਨਾਮੁ ਪੜੈ; ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ; ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ; ਤਿਸਨਾ ਭੁਖ ਸਭ ਜਾਇ ॥ ਨਾਨਕ. ਨਾਮੇ ਰਤਿਆ; ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ. ਜਿ ਮਾਰਿਆ; ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ; ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ. ਮੁਹਹੁ ਨਿਕਲੈ; ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ. ਕਿਸੈ ਹੀ ਦੈ ਕੀਤੈ; ਜਾਂ ਧੁਰਿ ਕਿਰਤੁ ਓਸ ਦਾ. ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ. ਤਿਥੈ ਓਹੁ ਝੂਠਾ; ਕੂੜੁ ਬੋਲੇ. ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ. ਸੁਆਮੀ ਅਪੁਨੇ ਕੀ; ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ; ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ; ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ; ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ; ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ; ਅਪਣੇ ਕਰਿ ਲਿਤੇ ॥ ਨਾਨਕ. ਸਦ ਬਲਿਹਾਰ; ਜਿਸੁ ਗੁਰ ਕੇ ਗੁਣ ਇਤੇ ॥੨੭॥ ਸਲੋਕ ਮਃ ੧ ॥ ਤਾ ਕੀ ਰਜਾਇ ਲੇਖਿਆ ਪਾਇ; ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ. ਤਦੇ ਹੋਇ ਨਿਬੜਿਆ; ਹੰਢਹਿ ਜੀਅ ਕਮਾਂਦੇ ॥੧॥ ਮਃ ੨ ॥ ਨਕਿ ਨਥ ਖਸਮ ਹਥ; ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ; ਨਾਨਕਾ ਸਚੁ ਹੇ ॥੨॥ ਪਉੜੀ ॥ ਸਭੇ ਗਲਾ ਆਪਿ; ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ; ਆਪੇ ਹੀ ਘਾਲਿਓਨੁ ॥ ਆਪੇ ਜੰਤ ਉਪਾਇ; ਆਪਿ ਪ੍ਰਤਿਪਾਲਿਓਨੁ ॥ ਦਾਸ ਰਖੇ ਕੰਠਿ ਲਾਇ; ਨਦਰਿ ਨਿਹਾਲਿਓਨੁ ॥ ਨਾਨਕ. ਭਗਤਾ ਸਦਾ ਅਨੰਦੁ; ਭਾਉ ਦੂਜਾ ਜਾਲਿਓਨੁ ॥੨੮॥ ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ; ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ; ਦੇਇ. ਨ ਪਛੋਤਾਇ ॥ ਹਉ. ਹਰਿ ਕੈ ਸਦ ਬਲਿਹਾਰਣੈ; ਜਿਤੁ ਸੇਵਿਐ ਸੁਖੁ ਪਾਇ ॥ ਨਾਨਕ. ਗੁਰਮੁਖਿ ਮਿਲਿ ਰਹੈ; ਹਉਮੈ ਸਬਦਿ ਜਲਾਇ ॥੧॥ ਮਃ ੩ ॥ ਆਪੇ ਸੇਵਾ ਲਾਇਅਨੁ; ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ; ਆਪੇ ਸਾਰ ਕਰੇਇ ॥ ਨਾਨਕ. ਨਾਮੁ ਧਿਆਇਨਿ. ਤਿਨ ਨਿਜ ਘਰਿ ਵਾਸੁ ਹੈ; ਜੁਗੁ ਜੁਗੁ ਸੋਭਾ ਹੋਇ ॥੨॥ ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ; ਮੈ ਤੁਝ ਬਿਨੁ ਅਵਰੁ. ਨ ਕੋਈ ॥
Источники и права