couponatlas.

Гуру Грантх Сахиб (гурмукхи): Анг 654

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੁਧੁ ਆਪੇ ਸਿਸਟਿ ਸਿਰਜੀਆ; ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ ਵਰਤਦਾ; ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ; ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ; ਸਭਿ ਆਖਹੁ ਧੰਨੁ ਧੰਨੁ. ਧੰਨੁ ਗੁਰੁ ਸੋਈ ॥੨੯॥੧॥ ਸੁਧੁ ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਬੁਤ ਪੂਜਿ ਪੂਜਿ ਹਿੰਦੂ ਮੂਏ; ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ. ਓਇ ਲੇ ਗਾਡੇ; ਤੇਰੀ ਗਤਿ. ਦੁਹੂ ਨ ਪਾਈ ॥੧॥ ਮਨ ਰੇ; ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ; ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ, ਕਬਿਤਾ ਮੂਏ; ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ; ਤੇਰੀ ਗਤਿ ਇਨਹਿ. ਨ ਪਾਈ ॥੨॥ ਦਰਬੁ ਸੰਚਿ ਸੰਚਿ. ਰਾਜੇ ਮੂਏ; ਗਡਿ ਲੇ. ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ; ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ. ਸਭੈ ਬਿਗੂਤੇ; ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ. ਕਿਨਿ ਗਤਿ ਪਾਈ; ਕਹਿ ਉਪਦੇਸੁ ਕਬੀਰਾ ॥੪॥੧॥ ਜਬ ਜਰੀਐ. ਤਬ ਹੋਇ ਭਸਮ ਤਨੁ; ਰਹੈ. ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ; ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ; ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ; ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ. ਤਿਉ ਸਠੋਰਿ ਰਸੁ; ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ; ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ. ਬਰੀ ਨਾਰਿ ਸੰਗਿ ਭਈ; ਆਗੈ ਸਜਨ ਸੁਹੇਲਾ ॥ ਮਰਘਟ ਲਉ. ਸਭੁ ਲੋਗੁ ਕੁਟੰਬੁ ਭਇਓ; ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ. ਸੁਨਹੁ ਰੇ ਪ੍ਰਾਨੀ; ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ; ਜਿਉ ਨਲਨੀ ਭ੍ਰਮਿ ਸੂਆ ॥੪॥੨॥ ਬੇਦ ਪੁਰਾਨ ਸਭੈ ਮਤ ਸੁਨਿ ਕੈ; ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ. ਸਭ ਲੋਗ ਸਿਆਨੇ; ਉਠਿ ਪੰਡਿਤ. ਪੈ ਚਲੇ ਨਿਰਾਸਾ ॥੧॥ ਮਨ ਰੇ; ਸਰਿਓ ਨ. ਏਕੈ ਕਾਜਾ ॥ ਭਜਿਓ ਨ; ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ; ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ; ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ; ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ; ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ. ਸਭੈ ਜਗ ਊਪਰ; ਮਾਹਿ ਲਿਖੇ ਭ੍ਰਮ ਗਿਆਨੀ ॥
Источники и права