couponatlas.

Гуру Грантх Сахиб (гурмукхи): Анг 657

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਦਿ ਸਮਾਇਲੋ ਰੇ; ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥ ਜਹ. ਝਿਲਿ ਮਿਲਿ ਕਾਰੁ ਦਿਸੰਤਾ ॥ ਤਹ. ਅਨਹਦ ਸਬਦ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ. ਗੁਰ ਪਰਸਾਦੀ ਜਾਨੀ ॥੨॥ ਰਤਨ ਕਮਲ ਕੋਠਰੀ ॥ ਚਮਕਾਰ. ਬੀਜੁਲ ਤਹੀ ॥ ਨੇਰੈ. ਨਾਹੀ ਦੂਰਿ ॥ ਨਿਜ ਆਤਮੈ. ਰਹਿਆ ਭਰਪੂਰਿ ॥੩॥ ਜਹ. ਅਨਹਤ ਸੂਰ ਉਜੵਾਰਾ ॥ ਤਹ. ਦੀਪਕ ਜਲੈ ਛੰਛਾਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ. ਸਹਜ ਸਮਾਨਿਆ ॥੪॥੧॥ ਘਰੁ ੪ ਸੋਰਠਿ ॥ ਪਾੜ ਪੜੋਸਣਿ. ਪੂਛਿ ਲੇ ਨਾਮਾ; ਕਾ ਪਹਿ. ਛਾਨਿ ਛਵਾਈ ਹੋ ॥ ਤੋ ਪਹਿ. ਦੁਗਣੀ ਮਜੂਰੀ ਦੈਹਉ; ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥ ਰੀ ਬਾਈ. ਬੇਢੀ ਦੇਨੁ. ਨ ਜਾਈ ॥ ਦੇਖੁ. ਬੇਢੀ ਰਹਿਓ ਸਮਾਈ ॥ ਹਮਾਰੈ ਬੇਢੀ. ਪ੍ਰਾਨ ਅਧਾਰਾ ॥੧॥ ਰਹਾਉ ॥ ਬੇਢੀ ਪ੍ਰੀਤਿ ਮਜੂਰੀ ਮਾਂਗੈ; ਜਉ ਕੋਊ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੁ ਤੇ ਤੋਰੈ; ਤਉ ਆਪਨ ਬੇਢੀ ਆਵੈ ਹੋ ॥੨॥ ਐਸੋ ਬੇਢੀ. ਬਰਨਿ ਨ ਸਾਕਉ; ਸਭ ਅੰਤਰ ਸਭ ਠਾਂਈ ਹੋ ॥ ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ; ਪੂਛੇ. ਕਹਨੁ ਨ ਜਾਈ ਹੋ ॥੩॥ ਬੇਢੀ ਕੇ ਗੁਣ ਸੁਨਿ ਰੀ ਬਾਈ; ਜਲਧਿ ਬਾਂਧਿ. ਧ੍ਰੂ ਥਾਪਿਓ ਹੋ ॥ ਨਾਮੇ ਕੇ ਸੁਆਮੀ. ਸੀਅ ਬਹੋਰੀ; ਲੰਕ ਭਭੀਖਣ ਆਪਿਓ ਹੋ ॥੪॥੨॥ ਸੋਰਠਿ ਘਰੁ ੩ ॥ ਅਣਮੜਿਆ ਮੰਦਲੁ ਬਾਜੈ ॥ ਬਿਨੁ ਸਾਵਣ. ਘਨਹਰੁ ਗਾਜੈ ॥ ਬਾਦਲ ਬਿਨੁ. ਬਰਖਾ ਹੋਈ ॥ ਜਉ. ਤਤੁ ਬਿਚਾਰੈ ਕੋਈ ॥੧॥ ਮੋ ਕਉ. ਮਿਲਿਓ ਰਾਮੁ ਸਨੇਹੀ ॥ ਜਿਹ ਮਿਲਿਐ. ਦੇਹ ਸੁਦੇਹੀ ॥੧॥ ਰਹਾਉ ॥ ਮਿਲਿ ਪਾਰਸ; ਕੰਚਨੁ ਹੋਇਆ ॥ ਮੁਖ ਮਨਸਾ; ਰਤਨੁ ਪਰੋਇਆ ॥ ਨਿਜ ਭਾਉ ਭਇਆ; ਭ੍ਰਮੁ ਭਾਗਾ ॥ ਗੁਰ ਪੂਛੇ; ਮਨੁ ਪਤੀਆਗਾ ॥੨॥ ਜਲ ਭੀਤਰਿ; ਕੁੰਭ ਸਮਾਨਿਆ ॥ ਸਭ ਰਾਮੁ ਏਕੁ ਕਰਿ ਜਾਨਿਆ ॥ ਗੁਰ ਚੇਲੇ ਹੈ ਮਨੁ ਮਾਨਿਆ ॥ ਜਨ ਨਾਮੈ; ਤਤੁ ਪਛਾਨਿਆ ॥੩॥੩॥ ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ. ਤਬ ਤੂ ਨਾਹੀ; ਅਬ ਤੂਹੀ. ਮੈ ਨਾਹੀ ॥ ਅਨਲ ਅਗਮ ਜੈਸੇ. ਲਹਰਿ ਮਇ ਓਦਧਿ; ਜਲ ਕੇਵਲ ਜਲ ਮਾਂਹੀ ॥੧॥ ਮਾਧਵੇ; ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ; ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ. ਸਿੰਘਾਸਨਿ ਸੋਇਆ; ਸੁਪਨੇ ਭਇਆ ਭਿਖਾਰੀ ॥ ਅਛਤ ਰਾਜ. ਬਿਛੁਰਤ ਦੁਖੁ ਪਾਇਆ; ਸੋ ਗਤਿ ਭਈ ਹਮਾਰੀ ॥੨॥
Источники и права