couponatlas.

Гуру Грантх Сахиб (гурмукхи): Анг 659

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਚੀ ਪ੍ਰੀਤਿ. ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ. ਅਵਰ ਸੰਗਿ ਤੋਰੀ ॥੩॥ ਜਹ ਜਹ ਜਾਉ; ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ; ਅਉਰੁ ਨ ਦੇਵਾ ॥੪॥ ਤੁਮਰੇ ਭਜਨ; ਕਟਹਿ ਜਮ ਫਾਂਸਾ ॥ ਭਗਤਿ ਹੇਤ; ਗਾਵੈ ਰਵਿਦਾਸਾ ॥੫॥੫॥ ਜਲ ਕੀ ਭੀਤਿ. ਪਵਨ ਕਾ ਥੰਭਾ; ਰਕਤ ਬੁੰਦ ਕਾ ਗਾਰਾ ॥ ਹਾਡ ਮਾਸ ਨਾੜਂ‍ੀ ਕੋ ਪਿੰਜਰੁ; ਪੰਖੀ ਬਸੈ ਬਿਚਾਰਾ ॥੧॥ ਪ੍ਰਾਨੀ. ਕਿਆ ਮੇਰਾ ਕਿਆ ਤੇਰਾ ॥ ਜੈਸੇ, ਤਰਵਰ ਪੰਖਿ ਬਸੇਰਾ ॥੧॥ ਰਹਾਉ ॥ ਰਾਖਹੁ ਕੰਧ. ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ; ਤੇਰੀ ਸੀਵਾਂ ॥੨॥ ਬੰਕੇ ਬਾਲ; ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ; ਭਸਮ ਕੀ ਢੇਰੀ ॥੩॥ ਊਚੇ ਮੰਦਰ; ਸੁੰਦਰ ਨਾਰੀ ॥ ਰਾਮ ਨਾਮ ਬਿਨੁ; ਬਾਜੀ ਹਾਰੀ ॥੪॥ ਮੇਰੀ ਜਾਤਿ ਕਮੀਨੀ. ਪਾਂਤਿ ਕਮੀਨੀ; ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ. ਰਾਜਾ ਰਾਮ ਚੰਦ; ਕਹਿ ਰਵਿਦਾਸ ਚਮਾਰਾ ॥੫॥੬॥ ਚਮਰਟਾ; ਗਾਂਠਿ ਨ ਜਨਈ ॥ ਲੋਗੁ ਗਠਾਵੈ ਪਨਹੀ ॥੧॥ ਰਹਾਉ ॥ ਆਰ ਨਹੀ. ਜਿਹ ਤੋਪਉ ॥ ਨਹੀ ਰਾਂਬੀ. ਠਾਉ ਰੋਪਉ ॥੧॥ ਲੋਗੁ; ਗੰਠਿ ਗੰਠਿ ਖਰਾ ਬਿਗੂਚਾ ॥ ਹਉ ਬਿਨੁ ਗਾਂਠੇ. ਜਾਇ ਪਹੂਚਾ ॥੨॥ ਰਵਿਦਾਸੁ ਜਪੈ ਰਾਮ ਨਾਮਾ ॥ ਮੋਹਿ ਜਮ ਸਿਉ. ਨਾਹੀ ਕਾਮਾ ॥੩॥੭॥ ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ॥ ੴ ਸਤਿਗੁਰ ਪ੍ਰਸਾਦਿ ॥ ਨੈਨਹੁ ਨੀਰੁ ਬਹੈ. ਤਨੁ ਖੀਨਾ; ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ. ਸਬਦੁ ਨਹੀ ਉਚਰੈ; ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ; ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ; ਕਰਕ ਕਰੇਜੇ ਮਾਹੀ ॥ ਐਸੀ ਬੇਦਨ. ਉਪਜਿ ਖਰੀ ਭਈ; ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ; ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ; ਪਾਵਉ ਮੋਖ ਦੁਆਰਾ ॥੩॥੧॥ ਐਸਾ ਨਾਮੁ ਰਤਨੁ ਨਿਰਮੋਲਕੁ; ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ; ਰਤਨੁ ਨ ਛਪੈ. ਛਪਾਇਆ ॥੧॥ ਹਰਿ ਗੁਨ ਕਹਤੇ; ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ. ਸੁਨਤ ਸੁਖੁ ਸ੍ਰਵਨਾ; ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ. ਦੁਇ ਨੈਨ ਸੰਤੋਖੇ; ਜਹ ਦੇਖਾਂ ਤਹ ਸੋਈ ॥੨॥੨॥
Источники и права