couponatlas.

Гуру Грантх Сахиб (гурмукхи): Анг 66

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਿਰੀਰਾਗੁ ਮਹਲਾ ੩ ॥ ਪੰਖੀ ਬਿਰਖਿ ਸੁਹਾਵੜਾ; ਸਚੁ ਚੁਗੈ ਗੁਰ ਭਾਇ ॥ ਹਰਿ ਰਸੁ ਪੀਵੈ. ਸਹਜਿ ਰਹੈ; ਉਡੈ ਨ ਆਵੈ ਜਾਇ ॥ ਨਿਜ ਘਰਿ ਵਾਸਾ ਪਾਇਆ; ਹਰਿ ਹਰਿ ਨਾਮਿ ਸਮਾਇ ॥੧॥ ਮਨ ਰੇ; ਗੁਰ ਕੀ ਕਾਰ ਕਮਾਇ ॥ ਗੁਰ ਕੈ ਭਾਣੈ ਜੇ ਚਲਹਿ; ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ ॥ ਪੰਖੀ ਬਿਰਖ ਸੁਹਾਵੜੇ; ਊਡਹਿ ਚਹੁ ਦਿਸਿ ਜਾਹਿ ॥ ਜੇਤਾ ਊਡਹਿ ਦੁਖ ਘਣੇ; ਨਿਤ ਦਾਝਹਿ ਤੈ ਬਿਲਲਾਹਿ ॥ ਬਿਨੁ ਗੁਰ. ਮਹਲੁ ਨ ਜਾਪਈ; ਨਾ ਅੰਮ੍ਰਿਤ ਫਲ ਪਾਹਿ ॥੨॥ ਗੁਰਮੁਖਿ ਬ੍ਰਹਮੁ ਹਰੀਆਵਲਾ; ਸਾਚੈ ਸਹਜਿ ਸੁਭਾਇ ॥ ਸਾਖਾ ਤੀਨਿ ਨਿਵਾਰੀਆ; ਏਕ ਸਬਦਿ ਲਿਵ ਲਾਇ ॥ ਅੰਮ੍ਰਿਤ ਫਲੁ ਹਰਿ ਏਕੁ ਹੈ; ਆਪੇ ਦੇਇ ਖਵਾਇ ॥੩॥ ਮਨਮੁਖ ਊਭੇ ਸੁਕਿ ਗਏ; ਨਾ ਫਲੁ ਤਿੰਨਾ ਛਾਉ ॥ ਤਿੰਨਾ ਪਾਸਿ. ਨ ਬੈਸੀਐ; ਓਨਾ. ਘਰੁ ਨ ਗਿਰਾਉ ॥ ਕਟੀਅਹਿ ਤੈ ਨਿਤ ਜਾਲੀਅਹਿ; ਓਨਾ. ਸਬਦੁ ਨ ਨਾਉ ॥੪॥ ਹੁਕਮੇ ਕਰਮ ਕਮਾਵਣੇ; ਪਇਐ ਕਿਰਤਿ ਫਿਰਾਉ ॥ ਹੁਕਮੇ ਦਰਸਨੁ ਦੇਖਣਾ; ਜਹ ਭੇਜਹਿ ਤਹ ਜਾਉ ॥ ਹੁਕਮੇ. ਹਰਿ ਹਰਿ ਮਨਿ ਵਸੈ; ਹੁਕਮੇ ਸਚਿ ਸਮਾਉ ॥੫॥ ਹੁਕਮੁ. ਨ ਜਾਣਹਿ ਬਪੁੜੇ; ਭੂਲੇ ਫਿਰਹਿ ਗਵਾਰ ॥ ਮਨਹਠਿ ਕਰਮ ਕਮਾਵਦੇ; ਨਿਤ ਨਿਤ ਹੋਹਿ ਖੁਆਰੁ ॥ ਅੰਤਰਿ. ਸਾਂਤਿ ਨ ਆਵਈ; ਨਾ ਸਚਿ ਲਗੈ ਪਿਆਰੁ ॥੬॥ ਗੁਰਮੁਖੀਆ ਮੁਹ ਸੋਹਣੇ; ਗੁਰ ਕੈ ਹੇਤਿ ਪਿਆਰਿ ॥ ਸਚੀ ਭਗਤੀ ਸਚਿ ਰਤੇ; ਦਰਿ ਸਚੈ ਸਚਿਆਰ ॥ ਆਏ ਸੇ ਪਰਵਾਣੁ ਹੈ; ਸਭ ਕੁਲ ਕਾ ਕਰਹਿ ਉਧਾਰੁ ॥੭॥ ਸਭ ਨਦਰੀ ਕਰਮ ਕਮਾਵਦੇ; ਨਦਰੀ ਬਾਹਰਿ. ਨ ਕੋਇ ॥ ਜੈਸੀ ਨਦਰਿ ਕਰਿ ਦੇਖੈ ਸਚਾ; ਤੈਸਾ ਹੀ ਕੋ ਹੋਇ ॥ ਨਾਨਕ ਨਾਮਿ ਵਡਾਈਆ; ਕਰਮਿ ਪਰਾਪਤਿ ਹੋਇ ॥੮॥੩॥੨੦॥ ਸਿਰੀਰਾਗੁ ਮਹਲਾ ੩ ॥ ਗੁਰਮੁਖਿ ਨਾਮੁ ਧਿਆਈਐ; ਮਨਮੁਖਿ. ਬੂਝ ਨ ਪਾਇ ॥ ਗੁਰਮੁਖਿ ਸਦਾ ਮੁਖ ਊਜਲੇ; ਹਰਿ ਵਸਿਆ ਮਨਿ ਆਇ ॥ ਸਹਜੇ ਹੀ ਸੁਖੁ ਪਾਈਐ; ਸਹਜੇ ਰਹੈ ਸਮਾਇ ॥੧॥ ਭਾਈ ਰੇ; ਦਾਸਨਿ ਦਾਸਾ ਹੋਇ ॥ ਗੁਰ ਕੀ ਸੇਵਾ. ਗੁਰ ਭਗਤਿ ਹੈ; ਵਿਰਲਾ ਪਾਏ ਕੋਇ ॥੧॥ ਰਹਾਉ ॥ ਸਦਾ ਸੁਹਾਗੁ ਸੁਹਾਗਣੀ; ਜੇ ਚਲਹਿ ਸਤਿਗੁਰ ਭਾਇ ॥ ਸਦਾ ਪਿਰੁ ਨਿਹਚਲੁ ਪਾਈਐ; ਨਾ ਓਹੁ ਮਰੈ. ਨ ਜਾਇ ॥ ਸਬਦਿ ਮਿਲੀ. ਨਾ ਵੀਛੁੜੈ; ਪਿਰ ਕੈ ਅੰਕਿ ਸਮਾਇ ॥੨॥ ਹਰਿ ਨਿਰਮਲੁ ਅਤਿ ਊਜਲਾ; ਬਿਨੁ ਗੁਰ. ਪਾਇਆ ਨ ਜਾਇ ॥ ਪਾਠੁ ਪੜੈ. ਨਾ ਬੂਝਈ; ਭੇਖੀ ਭਰਮਿ ਭੁਲਾਇ ॥ ਗੁਰਮਤੀ ਹਰਿ ਸਦਾ ਪਾਇਆ; ਰਸਨਾ ਹਰਿ ਰਸੁ ਸਮਾਇ ॥੩॥ ਮਾਇਆ ਮੋਹੁ ਚੁਕਾਇਆ; ਗੁਰਮਤੀ ਸਹਜਿ ਸੁਭਾਇ ॥
Источники и права