couponatlas.

Гуру Грантх Сахиб (гурмукхи): Анг 660

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨਾਸਰੀ ਮਹਲਾ ੧ ਘਰੁ ੧ ਚਉਪਦੇ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ; ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ; ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ; ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ; ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ; ਪਾਰਿ ਉਤਾਰਾ ਹੋਇ ॥੨॥ ਦਇਆਲ; ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ; ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ; ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ; ਕੇਵ ਰਹਾ ॥ ਸਾ ਵਡਿਆਈ ਦੇਹਿ; ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ; ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ; ਅਵਰੁ. ਨ ਜਾਚੰਉ ਕੋਇ ॥ ਨਾਨਕੁ. ਤਾ ਕਾ ਦਾਸੁ ਹੈ; ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ; ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਧਨਾਸਰੀ ਮਹਲਾ ੧ ॥ ਹਮ ਆਦਮੀ ਹਾਂ ਇਕ ਦਮੀ; ਮੁਹਲਤਿ ਮੁਹਤੁ. ਨ ਜਾਣਾ ॥ ਨਾਨਕੁ ਬਿਨਵੈ. ਤਿਸੈ ਸਰੇਵਹੁ; ਜਾ ਕੇ ਜੀਅ ਪਰਾਣਾ ॥੧॥ ਅੰਧੇ. ਜੀਵਨਾ ਵੀਚਾਰਿ; ਦੇਖਿ. ਕੇਤੇ ਕੇ ਦਿਨਾ ॥੧॥ ਰਹਾਉ ॥ ਸਾਸੁ ਮਾਸੁ ਸਭੁ ਜੀਉ ਤੁਮਾਰਾ; ਤੂ. ਮੈ ਖਰਾ ਪਿਆਰਾ ॥ ਨਾਨਕੁ ਸਾਇਰੁ. ਏਵ ਕਹਤੁ ਹੈ; ਸਚੇ ਪਰਵਦਗਾਰਾ ॥੨॥ ਜੇ ਤੂ ਕਿਸੈ. ਨ ਦੇਹੀ, ਮੇਰੇ ਸਾਹਿਬਾ; ਕਿਆ ਕੋ ਕਢੈ ਗਹਣਾ ॥ ਨਾਨਕੁ ਬਿਨਵੈ. ਸੋ ਕਿਛੁ ਪਾਈਐ; ਪੁਰਬਿ ਲਿਖੇ ਕਾ ਲਹਣਾ ॥੩॥ ਨਾਮੁ ਖਸਮ ਕਾ ਚਿਤਿ. ਨ ਕੀਆ; ਕਪਟੀ ਕਪਟੁ ਕਮਾਣਾ ॥ ਜਮ ਦੁਆਰਿ ਜਾ ਪਕੜਿ ਚਲਾਇਆ; ਤਾ ਚਲਦਾ ਪਛੁਤਾਣਾ ॥੪॥
Источники и права