couponatlas.

Гуру Грантх Сахиб (гурмукхи): Анг 662

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਨਿ ਮਨੁ ਰਾਖਿਆ; ਅਗਨੀ ਪਾਇ ॥ ਵਾਜੈ ਪਵਣੁ; ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ. ਦਾਗਾ ਦਾਗ ॥ ਦਾਗ ਦੋਸ ਮੁਹਿ. ਚਲਿਆ ਲਾਇ ॥ ਦਰਗਹ ਬੈਸਣ. ਨਾਹੀ ਜਾਇ ॥੩॥ ਕਰਮਿ ਮਿਲੈ; ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ; ਹੋਰੁ. ਨਹੀ ਥਾਉ ॥ ਜੇ ਕੋ ਡੂਬੈ; ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ ਧਨਾਸਰੀ ਮਹਲਾ ੧ ॥ ਚੋਰੁ ਸਲਾਹੇ, ਚੀਤੁ ਨ ਭੀਜੈ ॥ ਜੇ ਬਦੀ ਕਰੇ. ਤਾ ਤਸੂ, ਨ ਛੀਜੈ ॥ ਚੋਰ ਕੀ ਹਾਮਾ; ਭਰੇ ਨ ਕੋਇ ॥ ਚੋਰੁ ਕੀਆ; ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ; ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ; ਚੋਰੁ ਸਿਆਣਾ ॥ ਖੋਟੇ ਕਾ ਮੁਲੁ; ਏਕੁ ਦੁਗਾਣਾ ॥ ਜੇ ਸਾਥਿ ਰਖੀਐ; ਦੀਜੈ ਰਲਾਇ ॥ ਜਾ ਪਰਖੀਐ; ਖੋਟਾ ਹੋਇ ਜਾਇ ॥੨॥ ਜੈਸਾ ਕਰੇ; ਸੁ ਤੈਸਾ ਪਾਵੈ ॥ ਆਪਿ ਬੀਜਿ; ਆਪੇ ਹੀ ਖਾਵੈ ॥ ਜੇ ਵਡਿਆਈਆ; ਆਪੇ ਖਾਇ ॥ ਜੇਹੀ ਸੁਰਤਿ; ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ; ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ; ਅਧੀ ਪਰਵਾਣੁ ॥ ਨਾਨਕ; ਜਾਣੈ ਜਾਣੁ ਸੁਜਾਣੁ ॥੪॥੪॥੬॥ ਧਨਾਸਰੀ ਮਹਲਾ ੧ ॥ ਕਾਇਆ ਕਾਗਦੁ; ਮਨੁ ਪਰਵਾਣਾ ॥ ਸਿਰ ਕੇ ਲੇਖ; ਨ ਪੜੈ ਇਆਣਾ ॥ ਦਰਗਹ ਘੜੀਅਹਿ; ਤੀਨੇ ਲੇਖ ॥ ਖੋਟਾ. ਕਾਮਿ ਨ ਆਵੈ; ਵੇਖੁ ॥੧॥ ਨਾਨਕ; ਜੇ ਵਿਚਿ ਰੁਪਾ ਹੋਇ ॥ ਖਰਾ ਖਰਾ; ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ; ਮਲੁ ਖਾਇ ॥ ਬ੍ਰਾਹਮਣੁ ਨਾਵੈ; ਜੀਆ ਘਾਇ ॥ ਜੋਗੀ ਜੁਗਤਿ. ਨ ਜਾਣੈ; ਅੰਧੁ ॥ ਤੀਨੇ. ਓਜਾੜੇ ਕਾ ਬੰਧੁ ॥੨॥ ਸੋ ਜੋਗੀ; ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ; ਏਕੋ ਜਾਣੈ ॥ ਕਾਜੀ ਸੋ; ਜੋ ਉਲਟੀ ਕਰੈ ॥ ਗੁਰ ਪਰਸਾਦੀ; ਜੀਵਤੁ ਮਰੈ ॥ ਸੋ ਬ੍ਰਾਹਮਣੁ; ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ; ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ; ਦਿਲਿ ਧੋਵੈ ॥ ਮੁਸਲਮਾਣੁ ਸੋਈ; ਮਲੁ ਖੋਵੈ ॥ ਪੜਿਆ ਬੂਝੈ; ਸੋ ਪਰਵਾਣੁ ॥ ਜਿਸੁ ਸਿਰਿ; ਦਰਗਹ ਕਾ ਨੀਸਾਣੁ ॥੪॥੫॥੭॥ ਧਨਾਸਰੀ ਮਹਲਾ ੧ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਕਾਲੁ ਨਾਹੀ. ਜੋਗੁ ਨਾਹੀ; ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ; ਡੂਬਤਾ ਇਵ ਜਗੁ ॥੧॥ ਕਲ ਮਹਿ; ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ. ਨਾਕ ਪਕੜਹਿ; ਠਗਣ ਕਉ ਸੰਸਾਰੁ ॥੧॥ ਰਹਾਉ ॥ ਆਂਟ ਸੇਤੀ ਨਾਕੁ ਪਕੜਹਿ; ਸੂਝਤੇ ਤਿਨਿ ਲੋਅ ॥
Источники и права