couponatlas.

Гуру Грантх Сахиб (гурмукхи): Анг 664

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਨਾਮੁ ਮਿਲੈ; ਮਨੁ ਮਾਨਿਆ ॥੪॥੧॥ ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ; ਅਤਿ ਅਪਾਰਾ ॥ ਗੁਰ ਕੈ ਸਬਦਿ; ਭਰੇ ਭੰਡਾਰਾ ॥ ਨਾਮ ਧਨ ਬਿਨੁ; ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ; ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ; ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ. ਤਿਹੁ ਲੋਇ ॥ ਜੋ ਚਾਖੈ; ਸੋ ਨਿਰਮਲੁ ਹੋਇ ॥ ਨਿਰਮਲ ਨਾਮਿ; ਹਉਮੈ ਮਲੁ ਧੋਇ ॥ ਸਾਚੀ ਭਗਤਿ; ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ; ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ; ਨਾਹੀ ਕਦੇ ਸੋਗੁ ॥ ਆਪਿ ਮੁਕਤੁ; ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ; ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ; ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ; ਸਾਤਿ. ਨ ਪਾਇ ॥ ਸਤਿਗੁਰੁ ਮਿਲੈ; ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ; ਸਾਂਤਿ ਸੁਖੁ ਪਾਏ ॥੪॥੨॥ ਧਨਾਸਰੀ ਮਹਲਾ ੩ ॥ ਸਦਾ ਧਨੁ; ਅੰਤਰਿ ਨਾਮੁ ਸਮਾਲੇ ॥ ਜੀਅ ਜੰਤ. ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ; ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ; ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ; ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ; ਧਨ ਪਿਰ ਹੋਇ ॥ ਸਾਂਤਿ ਸੀਗਾਰੁ; ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ; ਪ੍ਰਭੁ. ਕੋਇ ਨ ਪਾਏ ॥ ਮੂਲਹੁ ਭੁਲਾ; ਜਨਮੁ ਗਵਾਏ ॥੨॥ ਗੁਰ ਤੇ; ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ. ਨਾਮਿ ਸਮਾਣੀ ॥ ਸਬਦਿ ਮਿਲੈ. ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ. ਵਡਿਆਈ ਪਾਏ ॥੩॥ ਆਪੇ ਕਰਤਾ; ਜੁਗਿ ਜੁਗਿ ਸੋਇ ॥ ਨਦਰਿ ਕਰੇ; ਮੇਲਾਵਾ ਹੋਇ ॥ ਗੁਰਬਾਣੀ ਤੇ; ਹਰਿ ਮੰਨਿ ਵਸਾਏ ॥ ਨਾਨਕ. ਸਾਚਿ ਰਤੇ ਪ੍ਰਭਿ; ਆਪਿ ਮਿਲਾਏ ॥੪॥੩॥ ਧਨਾਸਰੀ ਮਹਲਾ ੩ ਤੀਜਾ ॥ ਜਗੁ ਮੈਲਾ; ਮੈਲੋ ਹੋਇ ਜਾਇ ॥ ਆਵੈ ਜਾਇ; ਦੂਜੈ ਲੋਭਾਇ ॥ ਦੂਜੈ ਭਾਇ; ਸਭ ਪਰਜ ਵਿਗੋਈ ॥ ਮਨਮੁਖਿ ਚੋਟਾ ਖਾਇ; ਅਪੁਨੀ ਪਤਿ ਖੋਈ ॥੧॥ ਗੁਰ ਸੇਵਾ ਤੇ; ਜਨੁ ਨਿਰਮਲੁ ਹੋਇ ॥ ਅੰਤਰਿ ਨਾਮੁ ਵਸੈ; ਪਤਿ ਊਤਮ ਹੋਇ ॥ ਰਹਾਉ ॥ ਗੁਰਮੁਖਿ ਉਬਰੇ; ਹਰਿ ਸਰਣਾਈ ॥ ਰਾਮ ਨਾਮਿ ਰਾਤੇ; ਭਗਤਿ ਦ੍ਰਿੜਾਈ ॥ ਭਗਤਿ ਕਰੇ ਜਨੁ; ਵਡਿਆਈ ਪਾਏ ॥ ਸਾਚਿ ਰਤੇ; ਸੁਖ ਸਹਜਿ ਸਮਾਏ ॥੨॥ ਸਾਚੇ ਕਾ ਗਾਹਕੁ; ਵਿਰਲਾ ਕੋ ਜਾਣੁ ॥ ਗੁਰ ਕੈ ਸਬਦਿ; ਆਪੁ ਪਛਾਣੁ ॥ ਸਾਚੀ ਰਾਸਿ. ਸਾਚਾ ਵਾਪਾਰੁ ॥ ਸੋ ਧੰਨੁ ਪੁਰਖੁ; ਜਿਸੁ ਨਾਮਿ ਪਿਆਰੁ ॥੩॥ ਤਿਨਿ ਪ੍ਰਭਿ ਸਾਚੈ; ਇਕਿ ਸਚਿ ਲਾਏ ॥ ਊਤਮ ਬਾਣੀ, ਸਬਦੁ ਸੁਣਾਏ ॥
Источники и права