couponatlas.

Гуру Грантх Сахиб (гурмукхи): Анг 665

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰਭ ਸਾਚੇ ਕੀ. ਸਾਚੀ ਕਾਰ ॥ ਨਾਨਕ; ਨਾਮਿ ਸਵਾਰਣਹਾਰ ॥੪॥੪॥ ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ; ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ; ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ; ਦੁਖੁ ਜਾਇ ॥ ਸਾਚੈ ਸਬਦਿ; ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ; ਮੈਲੁ ਗਵਾਏ ॥ ਸਹਜੇ ਹਰਿ ਨਾਮੁ; ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ; ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ; ਤਾ ਆਪੁ ਜਾਇ ॥ ਸਾਚੁ ਮਹਲੁ ਪਾਏ; ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ; ਨ ਜਾਣੈ ਬਾਣੀ ॥ ਮਨਮੁਖਿ ਅੰਧੇ; ਦੁਖਿ ਵਿਹਾਣੀ ॥ ਸਤਿਗੁਰੁ ਭੇਟੇ; ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ; ਦਾਤਾ ਇਕੁ ਸੋਇ ॥ ਕਿਰਪਾ ਕਰੇ; ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ, ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥ ਧਨਾਸਰੀ ਮਹਲਾ ੩ ॥ ਮਨੁ ਮਰੈ; ਧਾਤੁ ਮਰਿ ਜਾਇ ॥ ਬਿਨੁ ਮਨ ਮੂਏ; ਕੈਸੇ ਹਰਿ ਪਾਇ ॥ ਇਹੁ ਮਨੁ ਮਰੈ; ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ; ਬੂਝੈ ਜਨੁ ਸੋਇ ॥੧॥ ਜਿਸ ਨੋ ਬਖਸੇ; ਹਰਿ ਦੇ ਵਡਿਆਈ ॥ ਗੁਰ ਪਰਸਾਦਿ; ਵਸੈ ਮਨਿ ਆਈ ॥ ਰਹਾਉ ॥ ਗੁਰਮੁਖਿ; ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ; ਮੈਗਲ ਮਿਕਦਾਰਾ ॥ ਗੁਰੁ; ਅੰਕਸੁ ਮਾਰਿ ਜੀਵਾਲਣਹਾਰਾ ॥੨॥ ਮਨੁ ਅਸਾਧੁ; ਸਾਧੈ ਜਨੁ ਕੋਈ ॥ ਅਚਰੁ ਚਰੈ; ਤਾ ਨਿਰਮਲੁ ਹੋਈ ॥ ਗੁਰਮੁਖਿ; ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੈ ਵਿਕਾਰ ॥੩॥ ਜੋ ਧੁਰਿ ਰਖਿਅਨੁ. ਮੇਲਿ ਮਿਲਾਇ ॥ ਕਦੇ. ਨ ਵਿਛੁੜਹਿ; ਸਬਦਿ ਸਮਾਇ ॥ ਆਪਣੀ ਕਲਾ; ਆਪੇ ਪ੍ਰਭੁ ਜਾਣੈ ॥ ਨਾਨਕ; ਗੁਰਮੁਖਿ ਨਾਮੁ ਪਛਾਣੈ ॥੪॥੬॥ ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ; ਮੂਰਖ ਗਾਵਾਰ ॥ ਮਨਮੁਖ ਭੂਲੇ; ਅੰਧ ਗਾਵਾਰ ॥ ਬਿਖਿਆ ਕੈ ਧਨਿ; ਸਦਾ ਦੁਖੁ ਹੋਇ ॥ ਨਾ ਸਾਥਿ ਜਾਇ; ਨ ਪਰਾਪਤਿ ਹੋਇ ॥੧॥ ਸਾਚਾ ਧਨੁ; ਗੁਰਮਤੀ ਪਾਏ ॥ ਕਾਚਾ ਧਨੁ. ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ; ਸਭਿ ਮਰਹਿ ਗਵਾਰ ॥ ਭਵਜਲਿ ਡੂਬੇ; ਨ ਉਰਵਾਰਿ. ਨ ਪਾਰਿ ॥ ਸਤਿਗੁਰੁ ਭੇਟੇ; ਪੂਰੈ ਭਾਗਿ ॥ ਸਾਚਿ ਰਤੇ; ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ; ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ; ਹਰਿ ਨਾਮਿ ਸਮਾਣੀ ॥ ਸਿਧ ਸਾਧਿਕ, ਤਰਸਹਿ ਸਭਿ ਲੋਇ ॥ ਪੂਰੈ ਭਾਗਿ; ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ; ਸਾਚਾ ਹੈ ਸੋਇ ॥ ਊਤਮ ਬ੍ਰਹਮੁ; ਪਛਾਣੈ ਕੋਇ ॥ ਸਚੁ ਸਾਚਾ; ਸਚੁ ਆਪਿ ਦ੍ਰਿੜਾਏ ॥
Источники и права