couponatlas.

Гуру Грантх Сахиб (гурмукхи): Анг 666

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਆਪੇ ਵੇਖੈ; ਆਪੇ ਸਚਿ ਲਾਏ ॥੪॥੭॥ ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ; ਕਹੀ. ਨ ਜਾਇ ॥ ਸੇ ਜਨ ਧੰਨੁ; ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ; ਸਾਚਾ ਵੀਚਾਰੁ ॥ ਆਪੇ ਬਖਸੇ; ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ; ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ; ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ; ਮੂਰਖ ਮਨ ਮਾਹਿ ॥ ਹਉਮੈ ਵਿਚਿ; ਸਭ ਕਾਰ ਕਮਾਹਿ ॥ ਗੁਰ ਪਰਸਾਦੀ; ਹੰਉਮੈ ਜਾਇ ॥ ਆਪੇ ਬਖਸੇ; ਲਏ ਮਿਲਾਇ ॥੨॥ ਬਿਖਿਆ ਕਾ ਧਨੁ; ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ; ਨ ਪਾਵੈ ਮਾਨੁ ॥ ਆਪੁ ਛੋਡਿ; ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ; ਸਚੁ ਸੋਈ ॥੩॥ ਆਪੇ ਸਾਜੇ; ਕਰਤਾ ਸੋਇ ॥ ਤਿਸੁ ਬਿਨੁ ਦੂਜਾ; ਅਵਰੁ ਨ ਕੋਇ ॥ ਜਿਸੁ ਸਚਿ ਲਾਏ; ਸੋਈ ਲਾਗੈ ॥ ਨਾਨਕ ਨਾਮਿ; ਸਦਾ ਸੁਖੁ ਆਗੈ ॥੪॥੮॥ ਰਾਗੁ ਧਨਾਸਿਰੀ ਮਹਲਾ ੩ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ; ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ. ਨਾਮੁ ਦੇਹੁ ਮੰਗਤ ਜਨ ਕੰਉ; ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ; ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ; ਅਵਰੁ. ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ; ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ; ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ. ਭਰਮ ਪਟ ਖੂਲੑੇ; ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ; ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਧਨਾਸਰੀ ਮਹਲਾ ੪ ਘਰੁ ੧ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ; ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ; ਰਖੁ ਸੰਗਤਿ. ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ. ਨ ਸਕਉ; ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ; ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ; ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ. ਬੈਸੰਤਰਿ ਤਾਇਓ; ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ. ਜਪਉ ਦਿਨੁ ਰਾਤੀ; ਜਪਿ ਹਰਿ ਹਰਿ. ਹਰਿ ਉਰਿ ਧਾਰੀ ॥ ਹਰਿ ਹਰਿ. ਹਰਿ ਅਉਖਧੁ ਜਗਿ ਪੂਰਾ; ਜਪਿ ਹਰਿ ਹਰਿ. ਹਉਮੈ ਮਾਰੀ ॥੩॥
Источники и права