couponatlas.

Гуру Грантх Сахиб (гурмукхи): Анг 667

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਹਰਿ ਅਗਮ ਅਗਾਧਿ ਬੋਧਿ; ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ; ਜਨ ਨਾਨਕ ਪੈਜ ਸਵਾਰੀ ॥੪॥੧॥ ਧਨਾਸਰੀ ਮਹਲਾ ੪ ॥ ਹਰਿ ਕੇ ਸੰਤ ਜਨਾ. ਹਰਿ ਜਪਿਓ; ਤਿਨ ਕਾ ਦੂਖੁ ਭਰਮੁ ਭਉ ਭਾਗੀ ॥ ਅਪਨੀ ਸੇਵਾ ਆਪਿ ਕਰਾਈ; ਗੁਰਮਤਿ ਅੰਤਰਿ ਜਾਗੀ ॥੧॥ ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ ਸੁਣੀ ਮਨਿ ਭਾਈ; ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥ ਸੰਤ ਜਨਾ ਕੀ ਜਾਤਿ ਹਰਿ ਸੁਆਮੀ; ਤੁਮੑ ਠਾਕੁਰ ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ; ਹਮ ਤੈਸੇ ਬੁਲਗ ਬੁਲਾਗੀ ॥੨॥ ਕਿਆ ਹਮ ਕਿਰਮ. ਨਾਨੑ ਨਿਕ ਕੀਰੇ; ਤੁਮੑ ਵਡ ਪੁਰਖ ਵਡਾਗੀ ॥ ਤੁਮੑਰੀ ਗਤਿ ਮਿਤਿ ਕਹਿ, ਨ ਸਕਹ ਪ੍ਰਭ; ਹਮ ਕਿਉ ਕਰਿ ਮਿਲਹ ਅਭਾਗੀ ॥੩॥ ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ; ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ; ਹਮ ਹਰਿ ਕਥਾ ਕਥਾਗੀ ॥੪॥੨॥ ਧਨਾਸਰੀ ਮਹਲਾ ੪ ॥ ਹਰਿ ਕਾ ਸੰਤੁ. ਸਤਗੁਰੁ ਸਤ ਪੁਰਖਾ; ਜੋ ਬੋਲੈ ਹਰਿ ਹਰਿ ਬਾਨੀ ॥ ਜੋ ਜੋ ਕਹੈ ਸੁਣੈ ਸੋ ਮੁਕਤਾ; ਹਮ ਤਿਸ ਕੈ ਸਦ ਕੁਰਬਾਨੀ ॥੧॥ ਹਰਿ ਕੇ ਸੰਤ. ਸੁਨਹੁ ਜਸੁ ਕਾਨੀ ॥ ਹਰਿ ਹਰਿ ਕਥਾ ਸੁਨਹੁ. ਇਕ ਨਿਮਖ ਪਲ; ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥ ਐਸਾ ਸੰਤੁ ਸਾਧੁ ਜਿਨ ਪਾਇਆ; ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ; ਹਮ ਹਰਿ ਲੋਚ ਲੁਚਾਨੀ ॥੨॥ ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ; ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ; ਸਭ ਲਾਥੀ ਭੂਖ ਭੁਖਾਨੀ ॥੩॥ ਜਿਨ ਕੇ ਵਡੇ ਭਾਗ ਵਡ ਊਚੇ; ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ; ਜਨ ਨਾਨਕ ਦਾਸ ਦਸਾਨੀ ॥੪॥੩॥ ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ. ਬਿਖੈ ਬਿਖੁ ਰਾਤੇ; ਕਿਉ ਚਾਲਹ. ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ; ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ; ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ. ਸੋਈ ਭਲ ਮਾਨਹੁ; ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ. ਸੁਣਹੁ ਜਨ ਭਾਈ; ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ. ਖਰਚੁ ਹਰਿ ਬਾਧਹੁ; ਮਤ ਜਾਣਹੁ ਆਜੁ ਕਿ ਕਾਲੑੀ ॥੨॥ ਹਰਿ ਕੇ ਸੰਤ. ਜਪਹੁ ਹਰਿ ਜਪਣਾ; ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ. ਸੇ ਹਰਿ ਹੋਏ; ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ. ਲੋਚ ਲੋੁਚਾਨੀ; ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ. ਸੰਗਤਿ ਸਾਧ. ਹਰਿ ਮੇਲਹੁ; ਹਮ. ਸਾਧ ਜਨਾ ਪਗ ਰਾਲੀ ॥੪॥੪॥
Источники и права