couponatlas.

Гуру Грантх Сахиб (гурмукхи): Анг 669

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਨ ਕਹੁ. ਹਰਿ ਲਹੁ. ਕਰਿ ਸੇਵਾ ਸਤਿਗੁਰ; ਇਵ. ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ. ਫਿਰਿ ਜਨਮਿ, ਨ ਆਵਹਿ; ਹਰਿ ਹਰਿ ਹਰਿ ਜੋਤਿ ਸਮਾਈ ॥੧॥ ਜਪਿ ਮਨ ਨਾਮੁ ਹਰੀ; ਹੋਹਿ ਸਰਬ ਸੁਖੀ ॥ ਹਰਿ ਜਸੁ ਊਚ. ਸਭਨਾ ਤੇ ਊਪਰਿ; ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ ਹਰਿ ਕ੍ਰਿਪਾ ਨਿਧਿ ਕੀਨੀ. ਗੁਰਿ, ਭਗਤਿ ਹਰਿ ਦੀਨੀ; ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ. ਹਰਿ ਨਾਮੁ ਉਰਿ ਧਾਰੀ; ਨਾਨਕ. ਹਰਿ ਭਏ ਹੈ ਸਖਾਈ ॥੨॥੨॥੮॥ ਧਨਾਸਰੀ ਮਹਲਾ ੪ ॥ ਹਰਿ ਪੜੁ ਹਰਿ ਲਿਖੁ, ਹਰਿ ਜਪਿ ਹਰਿ ਗਾਉ; ਹਰਿ. ਭਉਜਲੁ ਪਾਰਿ ਉਤਾਰੀ ॥ ਮਨਿ ਬਚਨਿ. ਰਿਦੈ ਧਿਆਇ ਹਰਿ, ਹੋਇ ਸੰਤੁਸਟੁ; ਇਵ ਭਣੁ. ਹਰਿ ਨਾਮੁ ਮੁਰਾਰੀ ॥੧॥ ਮਨਿ ਜਪੀਐ ਹਰਿ ਜਗਦੀਸ ॥ ਮਿਲਿ ਸੰਗਤਿ ਸਾਧੂ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ; ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥ ਹਰਿ ਹਰਿ ਕਰੀ ਦ੍ਰਿਸਟਿ. ਤਬ ਭਇਓ ਮਨਿ ਉਦਮੁ; ਹਰਿ ਹਰਿ ਨਾਮੁ ਜਪਿਓ, ਗਤਿ ਭਈ ਹਮਾਰੀ ॥ ਜਨ ਨਾਨਕ ਕੀ ਪਤਿ. ਰਾਖੁ ਮੇਰੇ ਸੁਆਮੀ; ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥ ਧਨਾਸਰੀ ਮਹਲਾ ੪ ॥ ਚਉਰਾਸੀਹ ਸਿਧ ਬੁਧ. ਤੇਤੀਸ ਕੋਟਿ ਮੁਨਿ ਜਨ; ਸਭਿ ਚਾਹਹਿ. ਹਰਿ ਜੀਉ ਤੇਰੋ ਨਾਉ ॥ ਗੁਰ ਪ੍ਰਸਾਦਿ. ਕੋ ਵਿਰਲਾ ਪਾਵੈ; ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥ ਜਪਿ ਮਨ. ਰਾਮੈ ਨਾਮੁ; ਹਰਿ ਜਸੁ ਊਤਮ ਕਾਮ ॥ ਜੋ ਗਾਵਹਿ ਸੁਣਹਿ. ਤੇਰਾ ਜਸੁ ਸੁਆਮੀ; ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥ ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ; ਜੋ ਤੁਮ ਦੇਹੁ. ਸੋਈ ਹਉ ਪਾਉ ॥ ਦੀਨ ਦਇਆਲ ਕ੍ਰਿਪਾ ਕਰਿ ਦੀਜੈ; ਨਾਨਕ. ਹਰਿ ਸਿਮਰਣ ਕਾ ਹੈ ਚਾਉ ॥੨॥੪॥੧੦॥ ਧਨਾਸਰੀ ਮਹਲਾ ੪ ॥ ਸੇਵਕ ਸਿਖ ਪੂਜਣ ਸਭਿ ਆਵਹਿ; ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ, ਹਰਿ ਥਾਇ ਪਾਵੈ; ਜਿਨ ਸਤਿਗੁਰ ਕੀ ਆਗਿਆ, ਸਤਿ ਸਤਿ ਕਰਿ ਮਾਨੀ ॥੧॥ ਬੋਲਹੁ ਭਾਈ; ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ; ਹਰਿ ਕਥਾ. ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ. ਚੇਲਾ ਹੈ ਆਪੇ; ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ. ਆਪਿ ਮਿਲਾਏ, ਸੋਈ ਹਰਿ ਮਿਲਸੀ; ਅਵਰ ਸਭ ਤਿਆਗਿ. ਓਹਾ ਹਰਿ ਭਾਨੀ ॥੨॥੫॥੧੧॥ ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ; ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ, ਮੇਰੇ ਜੀਅੜੇ; ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥
Источники и права