couponatlas.

Гуру Грантх Сахиб (гурмукхи): Анг 67

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਨੁ ਸਬਦੈ. ਜਗੁ ਦੁਖੀਆ ਫਿਰੈ; ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ ਧਿਆਈਐ; ਸਬਦੇ ਸਚਿ ਸਮਾਇ ॥੪॥ ਮਾਇਆ ਭੂਲੇ. ਸਿਧ ਫਿਰਹਿ; ਸਮਾਧਿ ਨ ਲਗੈ. ਸੁਭਾਇ ॥ ਤੀਨੇ ਲੋਅ ਵਿਆਪਤ ਹੈ; ਅਧਿਕ ਰਹੀ ਲਪਟਾਇ ॥ ਬਿਨੁ ਗੁਰ. ਮੁਕਤਿ ਨ ਪਾਈਐ; ਨਾ ਦੁਬਿਧਾ ਮਾਇਆ ਜਾਇ ॥੫॥ ਮਾਇਆ ਕਿਸ ਨੋ ਆਖੀਐ; ਕਿਆ ਮਾਇਆ ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ ਹੈ; ਹਉਮੈ ਕਰਮ ਕਮਾਇ ॥ ਬਿਨੁ ਸਬਦੈ. ਭਰਮੁ ਨ ਚੂਕਈ; ਨਾ ਵਿਚਹੁ ਹਉਮੈ ਜਾਇ ॥੬॥ ਬਿਨੁ ਪ੍ਰੀਤੀ. ਭਗਤਿ ਨ ਹੋਵਈ; ਬਿਨੁ ਸਬਦੈ. ਥਾਇ ਨ ਪਾਇ ॥ ਸਬਦੇ. ਹਉਮੈ ਮਾਰੀਐ; ਮਾਇਆ ਕਾ ਭ੍ਰਮੁ ਜਾਇ ॥ ਨਾਮੁ ਪਦਾਰਥੁ ਪਾਈਐ; ਗੁਰਮੁਖਿ ਸਹਜਿ ਸੁਭਾਇ ॥੭॥ ਬਿਨੁ ਗੁਰ. ਗੁਣ ਨ ਜਾਪਨੀ; ਬਿਨੁ ਗੁਣ. ਭਗਤਿ ਨ ਹੋਇ ॥ ਭਗਤਿ ਵਛਲੁ ਹਰਿ ਮਨਿ ਵਸਿਆ; ਸਹਜਿ ਮਿਲਿਆ ਪ੍ਰਭੁ ਸੋਇ ॥ ਨਾਨਕ ਸਬਦੇ ਹਰਿ ਸਾਲਾਹੀਐ; ਕਰਮਿ ਪਰਾਪਤਿ ਹੋਇ ॥੮॥੪॥੨੧॥ ਸਿਰੀਰਾਗੁ ਮਹਲਾ ੩ ॥ ਮਾਇਆ ਮੋਹੁ. ਮੇਰੈ ਪ੍ਰਭਿ ਕੀਨਾ; ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ ਕਰਹਿ. ਨਹੀ ਬੂਝਹਿ; ਬਿਰਥਾ ਜਨਮੁ ਗਵਾਏ ॥ ਗੁਰਬਾਣੀ. ਇਸੁ ਜਗ ਮਹਿ ਚਾਨਣੁ; ਕਰਮਿ ਵਸੈ ਮਨਿ ਆਏ ॥੧॥ ਮਨ ਰੇ; ਨਾਮੁ ਜਪਹੁ. ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ; ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਭਰਮੁ ਗਇਆ ਭਉ ਭਾਗਿਆ; ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ; ਹਰਿ ਵਸੈ ਮਨਿ ਆਇ ॥ ਘਰਿ ਮਹਲਿ ਸਚਿ ਸਮਾਈਐ; ਜਮਕਾਲੁ. ਨ ਸਕੈ ਖਾਇ ॥੨॥ ਨਾਮਾ ਛੀਬਾ. ਕਬੀਰੁ ਜੋੁਲਾਹਾ; ਪੂਰੇ ਗੁਰ ਤੇ. ਗਤਿ ਪਾਈ ॥ ਬ੍ਰਹਮ ਕੇ ਬੇਤੇ. ਸਬਦੁ ਪਛਾਣਹਿ; ਹਉਮੈ ਜਾਤਿ ਗਵਾਈ ॥ ਸੁਰਿ ਨਰ. ਤਿਨ ਕੀ ਬਾਣੀ ਗਾਵਹਿ; ਕੋਇ. ਨ ਮੇਟੈ ਭਾਈ ॥੩॥ ਦੈਤ ਪੁਤੁ. ਕਰਮ ਧਰਮ ਕਿਛੁ ਸੰਜਮ ਨ ਪੜੈ; ਦੂਜਾ ਭਾਉ. ਨ ਜਾਣੈ ॥ ਸਤਿਗੁਰੁ ਭੇਟਿਐ ਨਿਰਮਲੁ ਹੋਆ; ਅਨਦਿਨੁ ਨਾਮੁ ਵਖਾਣੈ ॥ ਏਕੋ ਪੜੈ. ਏਕੋ ਨਾਉ ਬੂਝੈ; ਦੂਜਾ ਅਵਰੁ ਨ ਜਾਣੈ ॥੪॥ ਖਟੁ ਦਰਸਨ ਜੋਗੀ ਸੰਨਿਆਸੀ; ਬਿਨੁ ਗੁਰ. ਭਰਮਿ ਭੁਲਾਏ ॥ ਸਤਿਗੁਰੁ ਸੇਵਹਿ. ਤਾ ਗਤਿ ਮਿਤਿ ਪਾਵਹਿ; ਹਰਿ ਜੀਉ ਮੰਨਿ ਵਸਾਏ ॥ ਸਚੀ ਬਾਣੀ ਸਿਉ ਚਿਤੁ ਲਾਗੈ; ਆਵਣੁ ਜਾਣੁ ਰਹਾਏ ॥੫॥ ਪੰਡਿਤ ਪੜਿ ਪੜਿ ਵਾਦੁ ਵਖਾਣਹਿ; ਬਿਨੁ ਗੁਰ. ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ ਪਇਆ; ਬਿਨੁ ਸਬਦੈ. ਮੁਕਤਿ ਨ ਪਾਏ ॥ ਜਾ ਨਾਉ ਚੇਤੈ. ਤਾ ਗਤਿ ਪਾਏ; ਜਾ ਸਤਿਗੁਰੁ ਮੇਲਿ ਮਿਲਾਏ ॥੬॥ ਸਤਸੰਗਤਿ ਮਹਿ ਨਾਮੁ ਹਰਿ ਉਪਜੈ; ਜਾ ਸਤਿਗੁਰੁ ਮਿਲੈ ਸੁਭਾਏ ॥
Источники и права