couponatlas.

Гуру Грантх Сахиб (гурмукхи): Анг 670

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਪਿ ਮਨ ਸਤਿ ਨਾਮੁ; ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ; ਨਿਤ ਧਿਆਈਐ. ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ. ਤਹ ਉਪਾਧਿ ਗਤੁ ਕੀਨੀ; ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ. ਗੁਰਿ ਇਹ ਮਤਿ ਦੀਨੀ; ਜਪਿ ਹਰਿ. ਭਵਜਲੁ ਤਰਨਾ ॥੨॥੬॥੧੨॥ ਧਨਾਸਰੀ ਮਹਲਾ ੪ ॥ ਮੇਰੇ ਸਾਹਾ; ਮੈ. ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ. ਤੂ ਜਾਨਤਾ ਸਾਹਾ; ਅਵਰੁ. ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ; ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ; ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ; ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ; ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ; ਤੁਝ ਤੇ. ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ. ਤੂ ਸਭਸ ਦਾ ਮੇਰੇ ਸਾਹਾ; ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ. ਮੇਰੇ ਪਿਆਰੇ; ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ; ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਧਨਾਸਰੀ ਮਹਲਾ ੫ ਘਰੁ ੧ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਭਵ ਖੰਡਨ ਦੁਖ ਭੰਜਨ ਸ੍ਵਾਮੀ; ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ; ਜਾਂ ਗੁਰਮੁਖਿ ਨਾਮੁ ਸਮਾਰੇ ॥੧॥ ਮੇਰਾ ਮਨੁ; ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ; ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ ਤੇਰਾ ਥਾਨੁ ਸੁਹਾਵਾ. ਰੂਪੁ ਸੁਹਾਵਾ; ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ; ਕਰਿ ਕਿਰਪਾ ਲੇਹੁ ਉਬਾਰੇ ॥੨॥ ਤੇਰਾ ਵਰਨੁ. ਨ ਜਾਪੈ, ਰੂਪੁ ਨ ਲਖੀਐ; ਤੇਰੀ ਕੁਦਰਤਿ. ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ. ਰਵਿਆ ਸ੍ਰਬ ਠਾਈ; ਅਗਮ ਰੂਪ ਗਿਰਧਾਰੇ ॥੩॥ ਕੀਰਤਿ ਕਰਹਿ ਸਗਲ ਜਨ ਤੇਰੀ; ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ; ਜਨ ਨਾਨਕ ਸਰਨਿ ਦੁਆਰੇ ॥੪॥੧॥ ਧਨਾਸਰੀ ਮਹਲਾ ੫ ॥ ਬਿਨੁ ਜਲ. ਪ੍ਰਾਨ ਤਜੇ ਹੈ ਮੀਨਾ; ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ; ਉਨਿ ਮਾਰਗੁ ਨਿਕਸਿ. ਨ ਪਾਇਓ ॥੧॥ ਅਬ ਮਨ; ਏਕਸ ਸਿਉ ਮੋਹੁ ਕੀਨਾ ॥ ਮਰੈ ਨ ਜਾਵੈ. ਸਦ ਹੀ ਸੰਗੇ; ਸਤਿਗੁਰਸਬਦੀ ਚੀਨਾ ॥੧॥ ਰਹਾਉ ॥
Источники и права