couponatlas.

Гуру Грантх Сахиб (гурмукхи): Анг 673

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ; ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ. ਸਾਕਤ ਕੀ ਪੂਜਾ; ਐਸੀ ਦ੍ਰਿੜੑੀ ਬਿਪਰੀਤਿ ॥੧॥ ਮਾਇਆ ਮੋਹ ਭੂਲੋ; ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ; ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ; ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ. ਨਾਹਿ ਰੁਚ ਆਵਤ; ਬਿਖੈ ਠਗਉਰੀ ਪ੍ਰੀਤਿ ॥੨॥ ਉਤਮ ਸੰਤ ਭਲੇ ਸੰਜੋਗੀ; ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ; ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ; ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ; ਨਾਨਕ ਏਕ ਪਰੀਤ ॥੪॥੯॥ ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ. ਸੰਤ ਆਗੈ; ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ; ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ. ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ; ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ. ਮੋਹੁ ਮਾਨੁ ਛੂਟੈ; ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ; ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ; ਪਤਿਤ. ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ; ਮੁਖ ਤੇ. ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ; ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ. ਤ੍ਰਿਸਨਾ ਸਭ ਬੁਝੀ ਹੈ; ਨਾਨਕ. ਤ੍ਰਿਪਤਿ ਅਘਾਈ ॥੪॥੧੦॥ ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ. ਤ੍ਰੈ ਗੁਣ; ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ; ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ; ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ; ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ. ਨਹ ਮੁਖ ਤੇ ਬਕੀਐ; ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ; ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ; ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ. ਘਾਟਿ ਕਿਸ ਹੀ ਪਹਿ; ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ; ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ; ਭਗਤ. ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ; ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ; ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥ ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ; ਨਾਇਕ ਖਸਮ ਹਮਾਰੇ ॥
Источники и права