couponatlas.

Гуру Грантх Сахиб (гурмукхи): Анг 674

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ; ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ; ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ; ਤੇਰੋ ਅੰਤੁ. ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ; ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ; ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ; ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ; ਨਾਨਕ ਘਰ ਕੇ ਗੋਲੇ ॥੩॥੧੨॥ ਧਨਾਸਰੀ ਮਹਲਾ ੫ ॥ ਪੂਜਾ ਵਰਤ ਤਿਲਕ ਇਸਨਾਨਾ; ਪੁੰਨ ਦਾਨ ਬਹੁ ਦੈਨ ॥ ਕਹੂੰ. ਨ ਭੀਜੈ ਸੰਜਮ, ਸੁਆਮੀ; ਬੋਲਹਿ ਮੀਠੇ ਬੈਨ ॥੧॥ ਪ੍ਰਭ ਜੀ ਕੋ ਨਾਮੁ ਜਪਤ; ਮਨ ਚੈਨ ॥ ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ; ਬਿਖਮੁ. ਨ ਜਾਈ ਲੈਨ ॥੧॥ ਰਹਾਉ ॥ ਜਾਪ ਤਾਪ. ਭ੍ਰਮਨ ਬਸੁਧਾ ਕਰਿ; ਉਰਧ ਤਾਪ ਲੈ ਗੈਨ ॥ ਇਹ ਬਿਧਿ. ਨਹ ਪਤੀਆਨੋ ਠਾਕੁਰ; ਜੋਗ ਜੁਗਤਿ ਕਰਿ ਜੈਨ ॥੨॥ ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ; ਤਿਨਿ ਪਾਇਓ ਜਿਸੁ ਕਿਰਪੈਨ ॥ ਸਾਧਸੰਗਿ ਰੰਗਿ ਪ੍ਰਭ ਭੇਟੇ; ਨਾਨਕ ਸੁਖਿ ਜਨ ਰੈਨ ॥੩॥੧੩॥ ਧਨਾਸਰੀ ਮਹਲਾ ੫ ॥ ਬੰਧਨ ਤੇ ਛੁਟਕਾਵੈ. ਪ੍ਰਭੂ ਮਿਲਾਵੈ; ਹਰਿ ਹਰਿ ਨਾਮੁ ਸੁਨਾਵੈ ॥ ਅਸਥਿਰੁ ਕਰੇ ਨਿਹਚਲੁ ਇਹੁ ਮਨੂਆ; ਬਹੁਰਿ. ਨ ਕਤਹੂ ਧਾਵੈ ॥੧॥ ਹੈ ਕੋਊ ਐਸੋ; ਹਮਰਾ ਮੀਤੁ ॥ ਸਗਲ ਸਮਗ੍ਰੀ. ਜੀਉ ਹੀਉ ਦੇਉ; ਅਰਪਉ ਅਪਨੋ ਚੀਤੁ ॥੧॥ ਰਹਾਉ ॥ ਪਰ ਧਨ ਪਰ ਤਨ. ਪਰ ਕੀ ਨਿੰਦਾ; ਇਨ ਸਿਉ ਪ੍ਰੀਤਿ. ਨ ਲਾਗੈ ॥ ਸੰਤਹ ਸੰਗੁ. ਸੰਤ ਸੰਭਾਖਨੁ; ਹਰਿ ਕੀਰਤਨਿ ਮਨੁ ਜਾਗੈ ॥੨॥ ਗੁਣ ਨਿਧਾਨ ਦਇਆਲ ਪੁਰਖ ਪ੍ਰਭ; ਸਰਬ ਸੂਖ ਦਇਆਲਾ ॥ ਮਾਗੈ ਦਾਨੁ ਨਾਮੁ ਤੇਰੋ. ਨਾਨਕੁ; ਜਿਉ ਮਾਤਾ ਬਾਲ ਗੁਪਾਲਾ ॥੩॥੧੪॥ ਧਨਾਸਰੀ ਮਹਲਾ ੫ ॥ ਹਰਿ ਹਰਿ, ਲੀਨੇ ਸੰਤ ਉਬਾਰਿ ॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ; ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ; ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ; ਬਾਹੁੜਿ ਗ੍ਰਿਹਿ. ਨ ਮੰਝਾਰਿ ॥੧॥ ਨਾਨਕ. ਸਰਣਿ ਪਰਿਓ ਦੁਖ ਭੰਜਨ; ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ; ਦੀਨ ਦੁਨੀਆ ਕੈ ਦਰਬਾਰਿ ॥੨॥੧੫॥ ਧਨਾਸਿਰੀ ਮਹਲਾ ੫ ॥ ਅਬ. ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ. ਪੁਨੀਤ ਕੀਏ ਖਿਨ ਭੀਤਰਿ; ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ; ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ; ਸੰਗੀ ਸਗਲੇ ਤਾਰਿਆ ॥੧॥
Источники и права