couponatlas.

Гуру Грантх Сахиб (гурмукхи): Анг 676

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਾਣੁ ਮਾਣੁ ਦੀਬਾਣੁ ਸਾਚਾ; ਨਾਨਕ ਕੀ ਪ੍ਰਭ ਟੇਕ ॥੪॥੨॥੨੦॥ ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ; ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ. ਕਾਂਮਿ ਨ ਆਵੈ; ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ; ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ; ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ; ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ; ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ; ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ; ਬਿਰਲੇ ਕਾਹੂ ਜਾਨਾ ॥੩॥੩॥੨੧॥ ਧਨਾਸਰੀ ਮਹਲਾ ੫ ਘਰੁ ੨ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਛੋਡਿ ਜਾਹਿ; ਸੇ ਕਰਹਿ ਪਰਾਲ ॥ ਕਾਮਿ. ਨ ਆਵਹਿ; ਸੇ ਜੰਜਾਲ ॥ ਸੰਗਿ. ਨ ਚਾਲਹਿ; ਤਿਨ ਸਿਉ ਹੀਤ ॥ ਜੋ ਬੈਰਾਈ; ਸੇਈ ਮੀਤ ॥੧॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ; ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ; ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ; ਰਚਿਓ ਮੀਠਾ ॥ ਦਾਤਿ ਪਿਆਰੀ; ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ, ਵਿਚਾਰਾ ॥੨॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ. ਨ ਬੂਝੈ; ਆਵਣ ਜਾਣੇ ॥ ਪਾਪ ਕਰੈ; ਤਾ ਪਛੋਤਾਣੇ ॥੩॥ ਜੋ ਤੁਧੁ ਭਾਵੈ; ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ; ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥ ਧਨਾਸਰੀ ਮਹਲਾ ੫ ॥ ਮੋਹਿ ਮਸਕੀਨ; ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ; ਹਰਿ ਹਰਿ ਰੋਜਗਾਰੁ ॥ ਸੰਚਣ ਕਉ; ਹਰਿ ਏਕੋ ਨਾਮੁ ॥ ਹਲਤਿ ਪਲਤਿ; ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ; ਰੰਗਿ ਅਪਾਰ ॥ ਸਾਧ ਗਾਵਹਿ; ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ; ਅਤਿ ਮਸਕੀਨੀ ॥ ਸੰਤ ਵਡਾਈ; ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ; ਭਗਤਿ ਗੋਵਿੰਦ ॥ ਸੂਖੁ ਸੰਤਨ ਕੈ; ਬਿਨਸੀ ਚਿੰਦ ॥੨॥ ਜਹ ਸਾਧ ਸੰਤਨ; ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ; ਨਾਦ ਕਵਿਤ ॥ ਸਾਧ ਸਭਾ ਮਹਿ; ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ; ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ; ਕਰੀ ਅਰਦਾਸਿ ॥ ਚਰਨ ਪਖਾਰਿ; ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ; ਸੰਤਾ ਧੂਰਿ ॥੪॥੨॥੨੩॥
Источники и права