couponatlas.

Гуру Грантх Сахиб (гурмукхи): Анг 677

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨਾਸਰੀ ਮਃ ੫ ॥ ਸੋ ਕਤ ਡਰੈ; ਜਿ ਖਸਮੁ ਸਮੑਾਰੈ ॥ ਡਰਿ ਡਰਿ ਪਚੇ; ਮਨਮੁਖ ਵੇਚਾਰੇ ॥੧॥ ਰਹਾਉ ॥ ਸਿਰ ਊਪਰਿ; ਮਾਤ ਪਿਤਾ ਗੁਰਦੇਵ ॥ ਸਫਲ ਮੂਰਤਿ; ਜਾ ਕੀ ਨਿਰਮਲ ਸੇਵ ॥ ਏਕੁ ਨਿਰੰਜਨੁ ਜਾ ਕੀ ਰਾਸਿ ॥ ਮਿਲਿ ਸਾਧਸੰਗਤਿ; ਹੋਵਤ ਪਰਗਾਸ ॥੧॥ ਜੀਅਨ ਕਾ ਦਾਤਾ; ਪੂਰਨ ਸਭ ਠਾਇ ॥ ਕੋਟਿ ਕਲੇਸ ਮਿਟਹਿ; ਹਰਿ ਨਾਇ ॥ ਜਨਮ ਮਰਨ ਸਗਲਾ ਦੁਖੁ ਨਾਸੈ ॥ ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥ ਜਿਸ ਨੋ ਆਪਿ ਲਏ ਲੜਿ ਲਾਇ ॥ ਦਰਗਹ ਮਿਲੈ, ਤਿਸੈ ਹੀ ਜਾਇ ॥ ਸੇਈ ਭਗਤ; ਜਿ ਸਾਚੇ ਭਾਣੇ ॥ ਜਮਕਾਲ ਤੇ; ਭਏ ਨਿਕਾਣੇ ॥੩॥ ਸਾਚਾ ਸਾਹਿਬੁ ਸਚੁ ਦਰਬਾਰੁ ॥ ਕੀਮਤਿ ਕਉਣੁ ਕਹੈ ਬੀਚਾਰੁ ॥ ਘਟਿ ਘਟਿ ਅੰਤਰਿ; ਸਗਲ ਅਧਾਰੁ ॥ ਨਾਨਕੁ ਜਾਚੈ; ਸੰਤ ਰੇਣਾਰੁ ॥੪॥੩॥੨੪॥ ਧਨਾਸਰੀ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਘਰਿ ਬਾਹਰਿ ਤੇਰਾ ਭਰਵਾਸਾ; ਤੂ ਜਨ ਕੈ ਹੈ ਸੰਗਿ ॥ ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ; ਨਾਮੁ ਜਪਉ ਹਰਿ ਰੰਗਿ ॥੧॥ ਜਨ ਕਉ; ਪ੍ਰਭ ਅਪਨੇ ਕਾ ਤਾਣੁ ॥ ਜੋ ਤੂ ਕਰਹਿ ਕਰਾਵਹਿ ਸੁਆਮੀ; ਸਾ ਮਸਲਤਿ ਪਰਵਾਣੁ ॥ ਰਹਾਉ ॥ ਪਤਿ ਪਰਮੇਸਰੁ. ਗਤਿ ਨਾਰਾਇਣੁ; ਧਨੁ ਗੁਪਾਲ ਗੁਣ ਸਾਖੀ ॥ ਚਰਨ ਸਰਨ ਨਾਨਕ ਦਾਸ ਹਰਿ; ਹਰਿ ਸੰਤੀ. ਇਹ ਬਿਧਿ ਜਾਤੀ ॥੨॥੧॥੨੫॥ ਧਨਾਸਰੀ ਮਹਲਾ ੫ ॥ ਸਗਲ ਮਨੋਰਥ ਪ੍ਰਭ ਤੇ ਪਾਏ; ਕੰਠਿ ਲਾਇ ਗੁਰਿ ਰਾਖੇ ॥ ਸੰਸਾਰ ਸਾਗਰ ਮਹਿ. ਜਲਨਿ ਨ ਦੀਨੇ; ਕਿਨੈ ਨ. ਦੁਤਰੁ ਭਾਖੇ ॥੧॥ ਜਿਨ ਕੈ ਮਨਿ; ਸਾਚਾ ਬਿਸ੍ਵਾਸੁ ॥ ਪੇਖਿ ਪੇਖਿ ਸੁਆਮੀ ਕੀ ਸੋਭਾ; ਆਨਦੁ ਸਦਾ ਉਲਾਸੁ ॥ ਰਹਾਉ ॥ ਚਰਨ ਸਰਨਿ ਪੂਰਨ ਪਰਮੇਸੁਰ; ਅੰਤਰਜਾਮੀ ਸਾਖਿਓ ॥ ਜਾਨਿ ਬੂਝਿ ਅਪਨਾ ਕੀਓ ਨਾਨਕ; ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥ ਧਨਾਸਰੀ ਮਹਲਾ ੫ ॥ ਜਹ ਜਹ ਪੇਖਉ. ਤਹ ਹਜੂਰਿ; ਦੂਰਿ ਕਤਹੁ. ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ; ਮਨ ਸਦਾ ਧਿਆਈ ॥੧॥ ਈਤ ਊਤ. ਨਹੀ ਬੀਛੁੜੈ; ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ; ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ; ਕਛੁ ਊਨ. ਨ ਹੋਈ ॥ ਸਾਸਿ ਸਾਸਿ ਸੰਮਾਲਤਾ; ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ; ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ; ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ; ਜਿਤੁ ਤੁਮਹਿ ਅਰਾਧਾ ॥
Источники и права