couponatlas.

Гуру Грантх Сахиб (гурмукхи): Анг 679

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨਾਸਰੀ ਮਹਲਾ ੫ ਘਰੁ ੭ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਏਕੁ ਸਿਮਰਿ ਏਕੁ ਸਿਮਰਿ; ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ; ਮਹਾ ਭਉਜਲੁ ਤਾਰੇ ॥ ਰਹਾਉ ॥ ਸਾਸਿ ਸਾਸਿ ਨਿਮਖ ਨਿਮਖ; ਦਿਨਸੁ ਰੈਨਿ ਚਿਤਾਰੇ ॥ ਸਾਧਸੰਗ ਜਪਿ ਨਿਸੰਗ; ਮਨਿ ਨਿਧਾਨੁ ਧਾਰੇ ॥੧॥ ਚਰਨ ਕਮਲ ਨਮਸਕਾਰ; ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨ ਨਾਨਕ; ਮੰਗਲ ਸੂਖ ਸਧਾਰੇ ॥੨॥੧॥੩੧॥ ਧਨਾਸਰੀ ਮਹਲਾ ੫ ਘਰੁ ੮ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਸਿਮਰਉ ਸਿਮਰਿ ਸਿਮਰਿ ਸੁਖ ਪਾਵਉ; ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ; ਜਤ ਕਤ ਮੋਹਿ ਰਖਵਾਲੇ ॥੧॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ. ਤਸਕਰੁ ਨਹੀ ਲੇਵੈ; ਭਾਹਿ. ਨ ਸਾਕੈ ਜਾਲੇ ॥੧॥ ਰਹਾਉ ॥ ਨਿਰਧਨ ਕਉ ਧਨੁ. ਅੰਧੁਲੇ ਕਉ ਟਿਕ; ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ. ਹਰਿ ਨਾਨਕ; ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥ ਧਨਾਸਰੀ ਮਹਲਾ ੫ ॥ ਭਏ ਕ੍ਰਿਪਾਲ ਦਇਆਲ ਗੋਬਿੰਦਾ; ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਧਿ ਰਿਧਿ ਸਿਧਿ ਹਰਿ; ਲਾਗਿ ਰਹੀ ਜਨ ਪਾਈ ॥੧॥ ਸੰਤਨ ਕਉ; ਅਨਦੁ ਸਗਲ ਹੀ ਜਾਈ ॥ ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ; ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥ ਤਾ ਕਉ ਕੋਇ. ਨ ਪਹੁਚਨਹਾਰਾ; ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ; ਨਾਨਕ ਨਾਮੁ ਧਿਆਈ ॥੨॥੨॥੩੩॥ ਧਨਾਸਰੀ ਮਹਲਾ ੫ ॥ ਦਰਬਵੰਤੁ. ਦਰਬੁ ਦੇਖਿ ਗਰਬੈ; ਭੂਮਵੰਤੁ ਅਭਿਮਾਨੀ ॥ ਰਾਜਾ ਜਾਨੈ ਸਗਲ ਰਾਜੁ ਹਮਰਾ; ਤਿਉ. ਹਰਿ ਜਨ ਟੇਕ ਸੁਆਮੀ ॥੧॥ ਜੇ ਕੋਊ ਅਪੁਨੀ ਓਟ ਸਮਾਰੈ ॥ ਜੈਸਾ ਬਿਤੁ ਤੈਸਾ ਹੋਇ ਵਰਤੈ; ਅਪੁਨਾ ਬਲੁ. ਨਹੀ ਹਾਰੈ ॥੧॥ ਰਹਾਉ ॥ ਆਨ ਤਿਆਗਿ ਭਏ ਇਕ ਆਸਰ; ਸਰਣਿ ਸਰਣਿ ਕਰਿ ਆਏ ॥ ਸੰਤ ਅਨੁਗ੍ਰਹ ਭਏ ਮਨ ਨਿਰਮਲ; ਨਾਨਕ ਹਰਿ ਗੁਨ ਗਾਏ ॥੨॥੩॥੩੪॥ ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ. ਇਸੁ ਜੁਗ ਮਹਿ; ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ. ਸਗਲ ਵਸਿ ਤਾ ਕੈ; ਜਾ ਕਾ ਸਤਿਗੁਰੁ ਪੂਰਾ ॥੧॥
Источники и права