couponatlas.

Гуру Грантх Сахиб (гурмукхи): Анг 68

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨੁ ਤਨੁ ਅਰਪੀ. ਆਪੁ ਗਵਾਈ; ਚਲਾ ਸਤਿਗੁਰ ਭਾਏ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ; ਜਿ. ਹਰਿ ਸੇਤੀ ਚਿਤੁ ਲਾਏ ॥੭॥ ਸੋ ਬ੍ਰਾਹਮਣੁ. ਬ੍ਰਹਮੁ ਜੋ ਬਿੰਦੇ; ਹਰਿ ਸੇਤੀ ਰੰਗਿ ਰਾਤਾ ॥ ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ; ਗੁਰਮੁਖਿ ਵਿਰਲੈ ਜਾਤਾ ॥ ਨਾਨਕ. ਨਾਮੁ ਮਿਲੈ ਵਡਿਆਈ; ਗੁਰ ਕੈ ਸਬਦਿ ਪਛਾਤਾ ॥੮॥੫॥੨੨॥ ਸਿਰੀਰਾਗੁ ਮਹਲਾ ੩ ॥ ਸਹਜੈ ਨੋ ਸਭ ਲੋਚਦੀ; ਬਿਨੁ ਗੁਰ. ਪਾਇਆ ਨ ਜਾਇ ॥ ਪੜਿ ਪੜਿ ਪੰਡਿਤ ਜੋਤਕੀ ਥਕੇ; ਭੇਖੀ ਭਰਮਿ ਭੁਲਾਇ ॥ ਗੁਰ ਭੇਟੇ. ਸਹਜੁ ਪਾਇਆ; ਆਪਣੀ ਕਿਰਪਾ ਕਰੇ ਰਜਾਇ ॥੧॥ ਭਾਈ ਰੇ; ਗੁਰ ਬਿਨੁ. ਸਹਜੁ ਨ ਹੋਇ ॥ ਸਬਦੈ ਹੀ ਤੇ ਸਹਜੁ ਊਪਜੈ; ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥ ਸਹਜੇ ਗਾਵਿਆ ਥਾਇ ਪਵੈ; ਬਿਨੁ ਸਹਜੈ. ਕਥਨੀ ਬਾਦਿ ॥ ਸਹਜੇ ਹੀ ਭਗਤਿ ਊਪਜੈ; ਸਹਜਿ ਪਿਆਰਿ ਬੈਰਾਗਿ ॥ ਸਹਜੈ ਹੀ ਤੇ. ਸੁਖ ਸਾਤਿ ਹੋਇ; ਬਿਨੁ ਸਹਜੈ. ਜੀਵਣੁ ਬਾਦਿ ॥੨॥ ਸਹਜਿ ਸਾਲਾਹੀ ਸਦਾ ਸਦਾ; ਸਹਜਿ ਸਮਾਧਿ ਲਗਾਇ ॥ ਸਹਜੇ ਹੀ ਗੁਣ ਊਚਰੈ; ਭਗਤਿ ਕਰੇ ਲਿਵ ਲਾਇ ॥ ਸਬਦੇ ਹੀ ਹਰਿ ਮਨਿ ਵਸੈ; ਰਸਨਾ ਹਰਿ ਰਸੁ ਖਾਇ ॥੩॥ ਸਹਜੇ. ਕਾਲੁ ਵਿਡਾਰਿਆ; ਸਚ ਸਰਣਾਈ ਪਾਇ ॥ ਸਹਜੇ. ਹਰਿ ਨਾਮੁ ਮਨਿ ਵਸਿਆ; ਸਚੀ ਕਾਰ ਕਮਾਇ ॥ ਸੇ ਵਡਭਾਗੀ. ਜਿਨੀ ਪਾਇਆ; ਸਹਜੇ ਰਹੇ ਸਮਾਇ ॥੪॥ ਮਾਇਆ ਵਿਚਿ. ਸਹਜੁ ਨ ਊਪਜੈ; ਮਾਇਆ ਦੂਜੈ ਭਾਇ ॥ ਮਨਮੁਖ ਕਰਮ ਕਮਾਵਣੇ; ਹਉਮੈ ਜਲੈ ਜਲਾਇ ॥ ਜੰਮਣੁ ਮਰਣੁ. ਨ ਚੂਕਈ; ਫਿਰਿ ਫਿਰਿ ਆਵੈ ਜਾਇ ॥੫॥ ਤ੍ਰਿਹੁ ਗੁਣਾ ਵਿਚਿ. ਸਹਜੁ ਨ ਪਾਈਐ; ਤ੍ਰੈ ਗੁਣ. ਭਰਮਿ ਭੁਲਾਇ ॥ ਪੜੀਐ ਗੁਣੀਐ ਕਿਆ ਕਥੀਐ; ਜਾ ਮੁੰਢਹੁ ਘੁਥਾ ਜਾਇ ॥ ਚਉਥੇ ਪਦ ਮਹਿ ਸਹਜੁ ਹੈ; ਗੁਰਮੁਖਿ ਪਲੈ ਪਾਇ ॥੬॥ ਨਿਰਗੁਣ ਨਾਮੁ ਨਿਧਾਨੁ ਹੈ; ਸਹਜੇ ਸੋਝੀ ਹੋਇ ॥ ਗੁਣਵੰਤੀ ਸਾਲਾਹਿਆ; ਸਚੇ ਸਚੀ ਸੋਇ ॥ ਭੁਲਿਆ. ਸਹਜਿ ਮਿਲਾਇਸੀ; ਸਬਦਿ ਮਿਲਾਵਾ ਹੋਇ ॥੭॥ ਬਿਨੁ ਸਹਜੈ. ਸਭੁ ਅੰਧੁ ਹੈ; ਮਾਇਆ ਮੋਹੁ ਗੁਬਾਰੁ ॥ ਸਹਜੇ ਹੀ ਸੋਝੀ ਪਈ; ਸਚੈ ਸਬਦਿ ਅਪਾਰਿ ॥ ਆਪੇ ਬਖਸਿ ਮਿਲਾਇਅਨੁ; ਪੂਰੇ ਗੁਰ ਕਰਤਾਰਿ ॥੮॥ ਸਹਜੇ ਅਦਿਸਟੁ ਪਛਾਣੀਐ; ਨਿਰਭਉ ਜੋਤਿ ਨਿਰੰਕਾਰੁ ॥ ਸਭਨਾ ਜੀਆ ਕਾ ਇਕੁ ਦਾਤਾ; ਜੋਤੀ ਜੋਤਿ ਮਿਲਾਵਣਹਾਰੁ ॥ ਪੂਰੈ ਸਬਦਿ ਸਲਾਹੀਐ; ਜਿਸ ਦਾ. ਅੰਤੁ ਨ ਪਾਰਾਵਾਰੁ ॥੯॥ ਗਿਆਨੀਆ ਕਾ ਧਨੁ. ਨਾਮੁ ਹੈ; ਸਹਜਿ ਕਰਹਿ ਵਾਪਾਰੁ ॥ ਅਨਦਿਨੁ ਲਾਹਾ. ਹਰਿ ਨਾਮੁ ਲੈਨਿ; ਅਖੁਟ ਭਰੇ ਭੰਡਾਰ ॥ ਨਾਨਕ. ਤੋਟਿ ਨ ਆਵਈ; ਦੀਏ ਦੇਵਣਹਾਰਿ ॥੧੦॥੬॥੨੩॥
Источники и права