couponatlas.

Гуру Грантх Сахиб (гурмукхи): Анг 680

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ. ਨਾਮ ਧਿਆਵਨ; ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ. ਵਸਹਿ ਮੇਰੈ ਹੀਅਰੈ; ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ; ਨਾਨਕ ਕੈ ਸੁਖੁ ਏਹੀ ॥੨॥੪॥੩੫॥ ਧਨਾਸਰੀ ਮਹਲਾ ੫ ॥ ਜਤਨ ਕਰੈ. ਮਾਨੁਖ ਡਹਕਾਵੈ; ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ; ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ; ਤੁਮਹਿ ਪ੍ਰਭ ਨੇਰਿ ॥ ਉਤ ਤਾਕੈ. ਉਤ ਤੇ ਉਤ ਪੇਖੈ; ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ. ਮਨ ਭਰਮਾ; ਤਬ ਲਗੁ ਮੁਕਤੁ. ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ; ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ; ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ; ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ; ਨਾਮੁ ਵਡਾਈ ਸੋਭ ॥ ਨਾਮੋ ਗਤਿ. ਨਾਮੋ ਪਤਿ; ਜਨ ਕੀ ਮਾਨੈ. ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ. ਜਿਸੁ ਜਨ ਕੈ ਪਾਲੈ; ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ; ਨਾਮੁ ਪਰਾਪਤਿ ਲਾਹਾ ॥੨॥੬॥੩੭॥ ਧਨਾਸਰੀ ਮਹਲਾ ੫ ॥ ਨੇਤ੍ਰ ਪੁਨੀਤ ਭਏ. ਦਰਸ ਪੇਖੇ; ਮਾਥੈ ਪਰਉ ਰਵਾਲ ॥ ਰਸਿ ਰਸਿ ਗੁਣ ਗਾਵਉ ਠਾਕੁਰ ਕੇ; ਮੋਰੈ ਹਿਰਦੈ ਬਸਹੁ ਗੋਪਾਲ ॥੧॥ ਤੁਮ ਤਉ ਰਾਖਨਹਾਰ ਦਇਆਲ ॥ ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ; ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥ ਮਹਾ ਅਨੰਦ ਮੰਗਲ ਰੂਪ; ਤੁਮਰੇ ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੋ; ਨਾਨਕ. ਬਾਂਧਿਓ ਪਾਲ ॥੨॥੭॥੩੮॥ ਧਨਾਸਰੀ ਮਹਲਾ ੫ ॥ ਅਪਨੀ ਉਕਤਿ ਖਲਾਵੈ ਭੋਜਨ; ਅਪਨੀ ਉਕਤਿ ਖੇਲਾਵੈ ॥ ਸਰਬ ਸੂਖ ਭੋਗ ਰਸ ਦੇਵੈ; ਮਨ ਹੀ ਨਾਲਿ ਸਮਾਵੈ ॥੧॥ ਹਮਰੇ ਪਿਤਾ ਗੋਪਾਲ ਦਇਆਲ ॥ ਜਿਉ ਰਾਖੈ ਮਹਤਾਰੀ ਬਾਰਿਕ ਕਉ; ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥ ਮੀਤ ਸਾਜਨ ਸਰਬ ਗੁਣ ਨਾਇਕ; ਸਦਾ ਸਲਾਮਤਿ ਦੇਵਾ ॥ ਈਤ ਊਤ. ਜਤ ਕਤ ਤਤ ਤੁਮ ਹੀ; ਮਿਲੈ ਨਾਨਕ. ਸੰਤ ਸੇਵਾ ॥੨॥੮॥੩੯॥ ਧਨਾਸਰੀ ਮਹਲਾ ੫ ॥ ਸੰਤ ਕ੍ਰਿਪਾਲ ਦਇਆਲ ਦਮੋਦਰ; ਕਾਮ ਕ੍ਰੋਧ ਬਿਖੁ ਜਾਰੇ ॥ ਰਾਜੁ ਮਾਲੁ ਜੋਬਨੁ ਤਨੁ ਜੀਅਰਾ; ਇਨ ਊਪਰਿ ਲੈ ਬਾਰੇ ॥੧॥ ਮਨਿ ਤਨਿ ਰਾਮ ਨਾਮ ਹਿਤਕਾਰੇ ॥ ਸੂਖ ਸਹਜ ਆਨੰਦ ਮੰਗਲ ਸਹਿਤ; ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥
Источники и права