couponatlas.

Гуру Грантх Сахиб (гурмукхи): Анг 681

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧੰਨਿ ਸੁ ਥਾਨੁ. ਧੰਨਿ ਓਇ ਭਵਨਾ; ਜਾ ਮਹਿ ਸੰਤ ਬਸਾਰੇ ॥ ਜਨ ਨਾਨਕ ਕੀ ਸਰਧਾ. ਪੂਰਹੁ ਠਾਕੁਰ; ਭਗਤ ਤੇਰੇ. ਨਮਸਕਾਰੇ ॥੨॥੯॥੪੦॥ ਧਨਾਸਰੀ ਮਹਲਾ ੫ ॥ ਛਡਾਇ ਲੀਓ. ਮਹਾ ਬਲੀ ਤੇ; ਅਪਨੇ ਚਰਨ ਪਰਾਤਿ ॥ ਏਕੁ ਨਾਮੁ ਦੀਓ ਮਨ ਮੰਤਾ; ਬਿਨਸਿ ਨ ਕਤਹੂ ਜਾਤਿ ॥੧॥ ਸਤਿਗੁਰਿ ਪੂਰੈ. ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ ਕਉ; ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ; ਭਗਤਨ ਕੀ ਰਾਖੀ ਪਾਤਿ ॥ ਨਾਨਕ. ਚਰਨ ਗਹੇ ਪ੍ਰਭ ਅਪਨੇ; ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥ ਧਨਾਸਰੀ ਮਹਲਾ ੫ ॥ ਪਰ ਹਰਨਾ. ਲੋਭੁ ਝੂਠ ਨਿੰਦ; ਇਵ ਹੀ ਕਰਤ. ਗੁਦਾਰੀ ॥ ਮ੍ਰਿਗ ਤ੍ਰਿਸਨਾ. ਆਸ ਮਿਥਿਆ ਮੀਠੀ; ਇਹ ਟੇਕ. ਮਨਹਿ ਸਾਧਾਰੀ ॥੧॥ ਸਾਕਤ ਕੀ ਆਵਰਦਾ; ਜਾਇ ਬ੍ਰਿਥਾਰੀ ॥ ਜੈਸੇ ਕਾਗਦ ਕੇ ਭਾਰ. ਮੂਸਾ ਟੂਕਿ ਗਵਾਵਤ; ਕਾਮਿ ਨਹੀ. ਗਾਵਾਰੀ ॥ ਰਹਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ; ਇਹ ਬੰਧਨ ਛੁਟਕਾਰੀ ॥ ਬੂਡਤ ਅੰਧ. ਨਾਨਕ ਪ੍ਰਭ ਕਾਢਤ; ਸਾਧ ਜਨਾ ਸੰਗਾਰੀ ॥੨॥੧੧॥੪੨॥ ਧਨਾਸਰੀ ਮਹਲਾ ੫ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ; ਸੀਤਲ ਤਨੁ ਮਨੁ ਛਾਤੀ ॥ ਰੂਪ ਰੰਗ ਸੂਖ ਧਨੁ ਜੀਅ ਕਾ; ਪਾਰਬ੍ਰਹਮ ਮੋਰੈ ਜਾਤੀ ॥੧॥ ਰਸਨਾ; ਰਾਮ ਰਸਾਇਨਿ ਮਾਤੀ ॥ ਰੰਗ ਰੰਗੀ. ਰਾਮ ਅਪਨੇ ਕੈ; ਚਰਨ ਕਮਲ ਨਿਧਿ ਥਾਤੀ ॥ ਰਹਾਉ ॥ ਜਿਸ ਕਾ ਸਾ. ਤਿਨ ਹੀ ਰਖਿ ਲੀਆ; ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ; ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥ ਧਨਾਸਰੀ ਮਹਲਾ ੫ ॥ ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ; ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ; ਓਹੁ ਤਤਕਾਲ ਤੁਮ ਮਾਰਾ ॥੧॥ ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ ਹੋਹੁ ਦਾਸ ਕਉ; ਕਰੁ ਗਹਿ. ਉਧਰਹੁ ਮੀਤ ॥ ਰਹਾਉ ॥ ਸੁਣੀ ਬੇਨਤੀ ਠਾਕੁਰਿ ਮੇਰੈ; ਖਸਮਾਨਾ ਕਰਿ ਆਪਿ ॥ ਨਾਨਕ ਅਨਦ ਭਏ. ਦੁਖ ਭਾਗੇ; ਸਦਾ ਸਦਾ ਹਰਿ ਜਾਪਿ ॥੨॥੧੩॥੪੪॥ ਧਨਾਸਰੀ ਮਹਲਾ ੫ ॥ ਚਤੁਰ ਦਿਸਾ ਕੀਨੋ ਬਲੁ ਅਪਨਾ; ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖੵ. ਅਵਲੋਕਨੁ ਕੀਨੋ; ਦਾਸ ਕਾ ਦੂਖੁ ਬਿਦਾਰਿਓ ॥੧॥ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ. ਅਵਗੁਣ ਸਭਿ ਮੇਟੇ; ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ; ਸੋਈ ਸੋਈ ਦੇਵੈ ॥ ਨਾਨਕ ਦਾਸੁ. ਮੁਖ ਤੇ ਜੋ ਬੋਲੈ; ਈਹਾ ਊਹਾ ਸਚੁ ਹੋਵੈ ॥੨॥੧੪॥੪੫॥
Источники и права