couponatlas.

Гуру Грантх Сахиб (гурмукхи): Анг 682

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨਾਸਰੀ ਮਹਲਾ ੫ ॥ ਅਉਖੀ ਘੜੀ. ਨ ਦੇਖਣ ਦੇਈ; ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ. ਅਪਨੇ ਕਉ; ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ. ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ; ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ; ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ; ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ; ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ; ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ; ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ; ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ. ਤਹ ਨਾਰਾਇਣ; ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ; ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਧਨਾਸਰੀ ਮਹਲਾ ੫ ॥ ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ. ਮਹਾ ਬਿਖਿਆ ਮਹਿ; ਲਜਾ ਰਾਖੀ ਰਾਮ ॥੧॥ ਰਹਾਉ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ; ਨਿਕਟਿ. ਨ ਆਵੈ ਜਾਮ ॥ ਮੁਕਤਿ ਬੈਕੁੰਠ ਸਾਧ ਕੀ ਸੰਗਤਿ; ਜਨ ਪਾਇਓ ਹਰਿ ਕਾ ਧਾਮ ॥੧॥ ਚਰਨ ਕਮਲ ਹਰਿ ਜਨ ਕੀ ਥਾਤੀ; ਕੋਟਿ ਸੂਖ ਬਿਸ੍ਰਾਮ ॥ ਗੋਬਿੰਦੁ ਦਮੋਦਰ. ਸਿਮਰਉ ਦਿਨ ਰੈਨਿ; ਨਾਨਕ ਸਦ ਕੁਰਬਾਨ ॥੨॥੧੭॥੪੮॥ ਧਨਾਸਰੀ ਮਹਲਾ ੫ ॥ ਮਾਂਗਉ, ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ; ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥ ਚਰਨ ਤੁਮੑਾਰੇ ਹਿਰਦੈ ਵਾਸਹਿ; ਸੰਤਨ ਕਾ ਸੰਗੁ ਪਾਵਉ ॥ ਸੋਗ ਅਗਨਿ ਮਹਿ ਮਨੁ. ਨ ਵਿਆਪੈ; ਆਠ ਪਹਰ ਗੁਣ ਗਾਵਉ ॥੧॥ ਸ੍ਵਸਤਿ ਬਿਵਸਥਾ ਹਰਿ ਕੀ ਸੇਵਾ; ਮਧੵੰਤ ਪ੍ਰਭ ਜਾਪਣ ॥ ਨਾਨਕ. ਰੰਗੁ ਲਗਾ ਪਰਮੇਸਰ; ਬਾਹੁੜਿ ਜਨਮ. ਨ ਛਾਪਣ ॥੨॥੧੮॥੪੯॥ ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ. ਸਭਿ ਥੋਕ ॥ ਮਾਨੁਖ ਕਉ ਜਾਚਤ. ਸ੍ਰਮੁ ਪਾਈਐ; ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ; ਬੇਦ ਪੁਕਾਰਹਿ ਘੋਖ ॥ ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ; ਦੋਵੈ ਸੁਹੇਲੇ ਲੋਕ ॥੧॥ ਆਨ ਅਚਾਰ ਬਿਉਹਾਰ ਹੈ ਜੇਤੇ; ਬਿਨੁ ਹਰਿ ਸਿਮਰਨ. ਫੋਕ ॥ ਨਾਨਕ. ਜਨਮ ਮਰਣ ਭੈ ਕਾਟੇ; ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥ ਧਨਾਸਰੀ ਮਹਲਾ ੫ ॥ ਤ੍ਰਿਸਨਾ ਬੁਝੈ; ਹਰਿ ਕੈ ਨਾਮਿ ॥ ਮਹਾ ਸੰਤੋਖੁ ਹੋਵੈ ਗੁਰ ਬਚਨੀ; ਪ੍ਰਭ ਸਿਉ ਲਾਗੈ ਪੂਰਨ ਧਿਆਨੁ ॥੧॥ ਰਹਾਉ ॥
Источники и права