couponatlas.

Гуру Грантх Сахиб (гурмукхи): Анг 683

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਹਾ ਕਲੋਲ ਬੁਝਹਿ. ਮਾਇਆ ਕੇ; ਕਰਿ ਕਿਰਪਾ. ਮੇਰੇ ਦੀਨ ਦਇਆਲ ॥ ਅਪਣਾ ਨਾਮੁ ਦੇਹਿ. ਜਪਿ ਜੀਵਾ; ਪੂਰਨ ਹੋਇ. ਦਾਸ ਕੀ ਘਾਲ ॥੧॥ ਸਰਬ ਮਨੋਰਥ. ਰਾਜ ਸੂਖ ਰਸ; ਸਦ ਖੁਸੀਆ ਕੀਰਤਨੁ ਜਪਿ ਨਾਮ ॥ ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ; ਨਾਨਕ. ਜਨ ਕੇ ਪੂਰਨ ਕਾਮ ॥੨॥੨੦॥੫੧॥ ਧਨਾਸਰੀ ਮਃ ੫ ॥ ਜਨ ਕੀ, ਕੀਨੀ ਪਾਰਬ੍ਰਹਮਿ ਸਾਰ ॥ ਨਿੰਦਕ ਟਿਕਨੁ. ਨ ਪਾਵਨਿ ਮੂਲੇ; ਊਡਿ ਗਏ ਬੇਕਾਰ ॥੧॥ ਰਹਾਉ ॥ ਜਹ ਜਹ ਦੇਖਉ. ਤਹ ਤਹ ਸੁਆਮੀ; ਕੋਇ. ਨ ਪਹੁਚਨਹਾਰ ॥ ਜੋ ਜੋ ਕਰੈ ਅਵਗਿਆ ਜਨ ਕੀ; ਹੋਇ ਗਇਆ ਤਤ ਛਾਰ ॥੧॥ ਕਰਨਹਾਰੁ ਰਖਵਾਲਾ ਹੋਆ; ਜਾ ਕਾ. ਅੰਤੁ ਨ ਪਾਰਾਵਾਰ ॥ ਨਾਨਕ ਦਾਸ ਰਖੇ ਪ੍ਰਭਿ ਅਪੁਨੈ; ਨਿੰਦਕ ਕਾਢੇ ਮਾਰਿ ॥੨॥੨੧॥੫੨॥ ਧਨਾਸਰੀ ਮਹਲਾ ੫ ਘਰੁ ੯ ਪੜਤਾਲ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ; ਦਾਸ ਅਪੁਨੇ ਕਉ. ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ. ਕ੍ਰਿਪਾ ਕਰਿ ਤਾਰਹੁ; ਭੁਜਾ ਗਹਿ. ਕੂਪ ਤੇ ਕਾਢਿ ਲੇਵਹੁ ॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ. ਮਾਇਆ ਕੇ ਬੰਧ; ਅਨਿਕ ਦੋਖਾ ਤਨਿ ਛਾਦਿ ਪੂਰੇ ॥ ਪ੍ਰਭ ਬਿਨਾ. ਆਨ ਨ ਰਾਖਨਹਾਰਾ; ਨਾਮੁ ਸਿਮਰਾਵਹੁ. ਸਰਨਿ ਸੂਰੇ ॥੧॥ ਪਤਿਤ. ਉਧਾਰਣਾ, ਜੀਅ ਜੰਤ ਤਾਰਣਾ; ਬੇਦ ਉਚਾਰ. ਨਹੀ ਅੰਤੁ ਪਾਇਓ ॥ ਗੁਣਹ ਸੁਖ ਸਾਗਰਾ. ਬ੍ਰਹਮ ਰਤਨਾਗਰਾ; ਭਗਤਿ ਵਛਲੁ. ਨਾਨਕ ਗਾਇਓ ॥੨॥੧॥੫੩॥ ਧਨਾਸਰੀ ਮਹਲਾ ੫ ॥ ਹਲਤਿ ਸੁਖੁ. ਪਲਤਿ ਸੁਖੁ, ਨਿਤ ਸੁਖੁ ਸਿਮਰਨੋ; ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ. ਪਾਪ ਚਿਰਾਣੇ; ਸਾਧਸੰਗਤਿ ਮਿਲਿ. ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ. ਬਿਸਰੰਤ ਹਰਿ; ਮਾਇਆ ਮਹਾ ਦੁਖੁ. ਏਹੁ ਮਹਾਂਤ ਕਹੈ ॥ ਆਸ ਪਿਆਸ. ਰਮਣ ਹਰਿ ਕੀਰਤਨ; ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ; ਪਤਿਤ. ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ; ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥ ਧਨਾਸਰੀ ਮਹਲਾ ੫ ਘਰੁ ੧੨ ॥ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ; ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ; ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ; ਹਰਿ ਸੇਵਾ ॥੧॥
Источники и права