couponatlas.

Гуру Грантх Сахиб (гурмукхи): Анг 686

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨਮੁ ਪਦਾਰਥੁ; ਦੁਬਿਧਾ ਖੋਵੈ ॥ ਆਪੁ. ਨ ਚੀਨਸਿ; ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ; ਰਿਦੈ ਸਮਾਏ ॥ ਚਉਥੇ ਪਦ ਕਉ; ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ; ਮੈਲੁ. ਨ ਲਾਗੈ ॥ ਗੁਰ ਕੈ ਸਬਦਿ; ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ; ਸਾਚੁ ਸਰੂਪੁ ॥੮॥੧॥ ਧਨਾਸਰੀ ਮਹਲਾ ੧ ॥ ਸਹਜਿ ਮਿਲੈ; ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ; ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ; ਦਾਸ ਮਹਿ ਸੋਇ ॥ ਜਹ ਦੇਖਾ; ਤਹ ਅਵਰੁ. ਨ ਕੋਇ ॥੧॥ ਗੁਰਮੁਖਿ ਭਗਤਿ; ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ; ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ; ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ; ਸਬਦਿ ਮਿਲਾਵੈ ॥ ਹਰਿ ਕੇ ਲੋਗ; ਅਵਰ ਨਹੀ ਕਾਰਾ ॥ ਸਾਚਉ ਠਾਕੁਰੁ; ਸਾਚੁ ਪਿਆਰਾ ॥੨॥ ਤਨ ਮਹਿ ਮਨੂਆ; ਮਨ ਮਹਿ ਸਾਚਾ ॥ ਸੋ ਸਾਚਾ. ਮਿਲਿ ਸਾਚੇ ਰਾਚਾ ॥ ਸੇਵਕੁ; ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ. ਮਿਲਾਇ ॥੩॥ ਆਪਿ ਦਿਖਾਵੈ; ਆਪੇ ਦੇਖੈ ॥ ਹਠਿ. ਨ ਪਤੀਜੈ; ਨਾ ਬਹੁ ਭੇਖੈ ॥ ਘੜਿ ਭਾਡੇ; ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ; ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ; ਚੋਟਾ ਖਾਹਿ ॥ ਬਹੁਤੁ ਸਿਆਣਪ; ਆਵਹਿ ਜਾਹਿ ॥ ਨਾਮੁ ਜਪੈ; ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ; ਸੂਚਾ ਕਿਉ ਹੋਇ ॥ ਸਾਚਿ ਮਿਲੈ; ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ; ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ, ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ; ਮੈ. ਕੋ ਨਾਹੀ ॥ ਜਿਉ ਤੁਧੁ ਭਾਵੈ; ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ॥ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ. ਤਿਹ ਤਿਹ ਉਰਝਾਇਓ; ਮਾਣਸ ਜਨਮੁ ਸੰਜੋਗਿ ਪਾਇਆ ॥ ਤਾ ਕੀ ਹੈ ਓਟ ਸਾਧ. ਰਾਖਹੁ ਦੇ ਕਰਿ ਹਾਥ; ਕਰਿ ਕਿਰਪਾ. ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ; ਥਿਤਿ. ਨਹੀ ਪਾਈ ॥ ਕਰਉ ਸੇਵਾ. ਗੁਰ ਲਾਗਉ ਚਰਨ; ਗੋਵਿੰਦ ਜੀ ਕਾ ਮਾਰਗੁ. ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ. ਮਾਇਆ ਕਉ ਬਚਿਤਿ ਧਰਉ; ਮੇਰੀ ਮੇਰੀ ਕਰਤ. ਸਦ ਹੀ ਵਿਹਾਵੈ ॥
Источники и права