couponatlas.

Гуру Грантх Сахиб (гурмукхи): Анг 688

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਾਵੈ ਗਾਵਣਹਾਰੁ; ਸਬਦਿ ਸੁਹਾਵਣੋ ॥ ਸਾਲਾਹਿ ਸਾਚੇ. ਮੰਨਿ ਸਤਿਗੁਰੁ; ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ. ਸਹਜਿ ਨਾਵੈ; ਬੇਣੀ ਤ ਸੰਗਮੁ. ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ; ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ; ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ; ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ; ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ; ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ; ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ. ਭਗਤਿ ਭੰਡਾਰੀ; ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ; ਮਨੁ ਮਾਂਜੈ ਸਚੁ ਸੋਈ ॥੪॥੧॥ ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ; ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ; ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ; ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ; ਫੇਰਿ. ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ; ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ; ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ. ਨ ਕੋਇ; ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ; ਭਰਮੁ ਚੁਕਾਇਸੀ ਜੀਉ ॥ ਗੁਰੁ. ਭਰਮੁ ਚੁਕਾਏ, ਅਕਥੁ ਕਹਾਏ; ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ. ਆਪਿ ਸਮਾਏ; ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ; ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ. ਅਵਰੁ, ਨ ਦੂਜਾ; ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ; ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ. ਦੁਇ ਰਾਹ; ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ. ਹੁਕਮਿ ਸਬਾਏ; ਜਨਮਿ ਮੁਆ ਸੰਸਾਰਾ ॥ ਨਾਮ ਬਿਨਾ. ਨਾਹੀ ਕੋ ਬੇਲੀ; ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ. ਹੁਕਮੁ ਨ ਬੂਝੈ; ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ. ਸਬਦਿ ਸਿਞਾਪੈ ਸਾਚਾ; ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ; ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ; ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ; ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ; ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ. ਆਪੁ ਗਵਾਇਆ; ਵਿਰਲਾ ਗਿਆਨ ਵੀਚਾਰੀ ॥ ਨਾਨਕ. ਭਗਤ ਸੋਹਨਿ ਦਰਿ ਸਾਚੈ; ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ; ਕਿਉ ਦਰਿ ਜਾਇਸਾ ਜੀਉ ॥
Источники и права