couponatlas.

Гуру Грантх Сахиб (гурмукхи): Анг 689

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰ ਪੂਛਉ ਜਾਇ; ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ. ਸਾਚੁ ਚਵਾਈ; ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ; ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ; ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ; ਤ੍ਰਿਸਨਾ ਨਾਮਿ ਨਿਵਾਰੀ ॥੫॥੨॥ ਧਨਾਸਰੀ ਛੰਤ ਮਹਲਾ ੧ ॥ ਪਿਰ ਸੰਗਿ ਮੂਠੜੀਏ; ਖਬਰਿ. ਨ ਪਾਈਆ ਜੀਉ ॥ ਮਸਤਕਿ ਲਿਖਿਅੜਾ ਲੇਖੁ; ਪੁਰਬਿ ਕਮਾਇਆ ਜੀਉ ॥ ਲੇਖੁ ਨ ਮਿਟਈ. ਪੁਰਬਿ ਕਮਾਇਆ; ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ; ਅਵਗੁਣ ਬਹਿ ਬਹਿ ਰੋਸੀ ॥ ਧਨੁ ਜੋਬਨੁ. ਆਕ ਕੀ ਛਾਇਆ; ਬਿਰਧਿ ਭਏ ਦਿਨ ਪੁੰਨਿਆ ॥ ਨਾਨਕ. ਨਾਮ ਬਿਨਾ ਦੋਹਾਗਣਿ; ਛੂਟੀ ਝੂਠਿ ਵਿਛੁੰਨਿਆ ॥੧॥ ਬੂਡੀ ਘਰੁ ਘਾਲਿਓ; ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ; ਪਾਵਹਿ ਸੁਖਿ ਮਹਲੋ ॥ ਹਰਿ ਨਾਮੁ ਧਿਆਏ. ਤਾ ਸੁਖੁ ਪਾਏ; ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ. ਸਚੁ ਪਾਏ; ਅਨਦਿਨੁ ਨਾਲਿ ਪਿਆਰੇ ॥ ਵਿਣੁ ਭਗਤੀ. ਘਰਿ ਵਾਸੁ, ਨ ਹੋਵੀ; ਸੁਣਿਅਹੁ ਲੋਕ ਸਬਾਏ ॥ ਨਾਨਕ. ਸਰਸੀ ਤਾ ਪਿਰੁ ਪਾਏ; ਰਾਤੀ ਸਾਚੈ ਨਾਏ ॥੨॥ ਪਿਰੁ ਧਨ ਭਾਵੈ; ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ; ਗੁਰ ਕੈ ਸਬਦਿ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ. ਨਾਹ ਪਿਆਰੀ; ਨਿਵਿ ਨਿਵਿ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ. ਪ੍ਰੀਤਮੁ; ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ. ਰੰਗਿ ਰੰਗੇਤੀ; ਲਾਲ ਭਈ ਮਨੁ ਮਾਰੀ ॥ ਨਾਨਕ. ਸਾਚਿ ਵਸੀ ਸੋਹਾਗਣਿ; ਪਿਰ ਸਿਉ ਪ੍ਰੀਤਿ ਪਿਆਰੀ ॥੩॥ ਪਿਰ ਘਰਿ ਸੋਹੈ ਨਾਰਿ; ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ; ਕਾਮਿ. ਨ ਆਵਏ ਜੀਉ ॥ ਝੂਠੁ ਅਲਾਵੈ. ਕਾਮਿ ਨ ਆਵੈ; ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ. ਕੰਤਿ ਵਿਸਾਰੀ; ਛੂਟੀ ਵਿਧਣ ਰੈਣੀ ॥ ਗੁਰਸਬਦੁ. ਨ ਮਾਨੈ. ਫਾਹੀ ਫਾਥੀ; ਸਾ ਧਨ. ਮਹਲੁ ਨ ਪਾਏ ॥ ਨਾਨਕ. ਆਪੇ ਆਪੁ ਪਛਾਣੈ; ਗੁਰਮੁਖਿ ਸਹਜਿ ਸਮਾਏ ॥੪॥ ਧਨ ਸੋਹਾਗਣਿ ਨਾਰਿ; ਜਿਨਿ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ; ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ. ਸਾਚੇ ਭਾਵੀ; ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ. ਜੋਬਨਿ ਬਾਲਾ; ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ. ਸਹੁ ਰਾਵਾਸੀ; ਫਲੁ ਪਾਇਆ ਗੁਣਕਾਰੀ ॥ ਨਾਨਕ. ਸਾਚੁ ਮਿਲੈ ਵਡਿਆਈ; ਪਿਰ ਘਰਿ. ਸੋਹੈ ਨਾਰੀ ॥੫॥੩॥
Источники и права