couponatlas.

Гуру Грантх Сахиб (гурмукхи): Анг 69

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਿਰੀਰਾਗੁ ਮਹਲਾ ੩ ॥ ਸਤਿਗੁਰਿ ਮਿਲਿਐ. ਫੇਰੁ ਨ ਪਵੈ; ਜਨਮ ਮਰਣ ਦੁਖੁ ਜਾਇ ॥ ਪੂਰੈ ਸਬਦਿ ਸਭ ਸੋਝੀ ਹੋਈ; ਹਰਿ ਨਾਮੈ ਰਹੈ ਸਮਾਇ ॥੧॥ ਮਨ ਮੇਰੇ; ਸਤਿਗੁਰ ਸਿਉ ਚਿਤੁ ਲਾਇ ॥ ਨਿਰਮਲੁ ਨਾਮੁ ਸਦ ਨਵਤਨੋ; ਆਪਿ ਵਸੈ ਮਨਿ ਆਇ ॥੧॥ ਰਹਾਉ ॥ ਹਰਿ ਜੀਉ. ਰਾਖਹੁ ਅਪੁਨੀ ਸਰਣਾਈ; ਜਿਉ ਰਾਖਹਿ. ਤਿਉ ਰਹਣਾ ॥ ਗੁਰ ਕੈ ਸਬਦਿ. ਜੀਵਤੁ ਮਰੈ; ਗੁਰਮੁਖਿ. ਭਵਜਲੁ ਤਰਣਾ ॥੨॥ ਵਡੈ ਭਾਗਿ ਨਾਉ ਪਾਈਐ; ਗੁਰਮਤਿ ਸਬਦਿ ਸੁਹਾਈ ॥ ਆਪੇ ਮਨਿ ਵਸਿਆ ਪ੍ਰਭੁ ਕਰਤਾ; ਸਹਜੇ ਰਹਿਆ ਸਮਾਈ ॥੩॥ ਇਕਨਾ ਮਨਮੁਖਿ. ਸਬਦੁ ਨ ਭਾਵੈ; ਬੰਧਨਿ ਬੰਧਿ ਭਵਾਇਆ ॥ ਲਖ ਚਉਰਾਸੀਹ ਫਿਰਿ ਫਿਰਿ ਆਵੈ; ਬਿਰਥਾ ਜਨਮੁ ਗਵਾਇਆ ॥੪॥ ਭਗਤਾ ਮਨਿ ਆਨੰਦੁ ਹੈ; ਸਚੈ ਸਬਦਿ ਰੰਗਿ ਰਾਤੇ ॥ ਅਨਦਿਨੁ ਗੁਣ ਗਾਵਹਿ. ਸਦ. ਨਿਰਮਲ; ਸਹਜੇ; ਨਾਮਿ ਸਮਾਤੇ ॥੫॥ ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ; ਸਭ ਆਤਮ ਰਾਮੁ ਪਛਾਣੀ ॥ ਏਕੋ ਸੇਵਨਿ ਏਕੁ ਅਰਾਧਹਿ; ਗੁਰਮੁਖਿ ਅਕਥ ਕਹਾਣੀ ॥੬॥ ਸਚਾ ਸਾਹਿਬੁ ਸੇਵੀਐ; ਗੁਰਮੁਖਿ ਵਸੈ ਮਨਿ ਆਇ ॥ ਸਦਾ ਰੰਗਿ ਰਾਤੇ. ਸਚ ਸਿਉ; ਅਪੁਨੀ ਕਿਰਪਾ ਕਰੇ ਮਿਲਾਇ ॥੭॥ ਆਪੇ ਕਰੇ. ਕਰਾਏ ਆਪੇ; ਇਕਨਾ. ਸੁਤਿਆ ਦੇਇ ਜਗਾਇ ॥ ਆਪੇ ਮੇਲਿ ਮਿਲਾਇਦਾ; ਨਾਨਕ ਸਬਦਿ ਸਮਾਇ ॥੮॥੭॥੨੪॥ ਸਿਰੀਰਾਗੁ ਮਹਲਾ ੩ ॥ ਸਤਿਗੁਰਿ ਸੇਵਿਐ ਮਨੁ ਨਿਰਮਲਾ; ਭਏ ਪਵਿਤੁ ਸਰੀਰ ॥ ਮਨਿ ਆਨੰਦੁ ਸਦਾ ਸੁਖੁ ਪਾਇਆ; ਭੇਟਿਆ ਗਹਿਰ ਗੰਭੀਰੁ ॥ ਸਚੀ ਸੰਗਤਿ ਬੈਸਣਾ; ਸਚਿ ਨਾਮਿ ਮਨੁ ਧੀਰ ॥੧॥ ਮਨ ਰੇ; ਸਤਿਗੁਰੁ ਸੇਵਿ ਨਿਸੰਗੁ ॥ ਸਤਿਗੁਰੁ ਸੇਵਿਐ ਹਰਿ ਮਨਿ ਵਸੈ; ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥ ਸਚੈ ਸਬਦਿ ਪਤਿ ਊਪਜੈ; ਸਚੇ ਸਚਾ ਨਾਉ ॥ ਜਿਨੀ ਹਉਮੈ ਮਾਰਿ ਪਛਾਣਿਆ; ਹਉ ਤਿਨ ਬਲਿਹਾਰੈ ਜਾਉ ॥ ਮਨਮੁਖ. ਸਚੁ ਨ ਜਾਣਨੀ; ਤਿਨ ਠਉਰ ਨ ਕਤਹੂ ਥਾਉ ॥੨॥ ਸਚੁ ਖਾਣਾ ਸਚੁ ਪੈਨਣਾ; ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ; ਸਚੈ ਸਬਦਿ ਨਿਵਾਸੁ ॥ ਸਭੁ ਆਤਮ ਰਾਮੁ ਪਛਾਣਿਆ; ਗੁਰਮਤੀ ਨਿਜ ਘਰਿ ਵਾਸੁ ॥੩॥ ਸਚੁ ਵੇਖਣੁ ਸਚੁ ਬੋਲਣਾ; ਤਨੁ ਮਨੁ ਸਚਾ ਹੋਇ ॥ ਸਚੀ ਸਾਖੀ ਉਪਦੇਸੁ ਸਚੁ; ਸਚੇ ਸਚੀ ਸੋਇ ॥ ਜਿੰਨੀ ਸਚੁ ਵਿਸਾਰਿਆ; ਸੇ ਦੁਖੀਏ ਚਲੇ ਰੋਇ ॥੪॥ ਸਤਿਗੁਰੁ. ਜਿਨੀ ਨ ਸੇਵਿਓ; ਸੇ ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ ਮਾਰੀਅਹਿ; ਕੂਕ ਨ ਸੁਣੈ ਪੂਕਾਰ ॥ ਬਿਰਥਾ ਜਨਮੁ ਗਵਾਇਆ; ਮਰਿ ਜੰਮਹਿ ਵਾਰੋ ਵਾਰ ॥੫॥
Источники и права