couponatlas.

Гуру Грантх Сахиб (гурмукхи): Анг 690

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨਾਸਰੀ ਛੰਤ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ; ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ; ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ; ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ; ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ; ਆਪਿ ਦੇਇ. ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ; ਤਾ. ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ; ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ; ਮੈ ਕਦੇ. ਨ ਵੀਸਰੈ ਜੀਉ ॥ ਕਦੇ ਨ ਵਿਸਾਰੀ. ਅਨਦਿਨੁ ਸਮੑਾਰੀ; ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ; ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ; ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ; ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ; ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ; ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ; ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ; ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ; ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ; ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ; ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ; ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ; ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ. ਤਿਸੁ ਚੇਤੈ ਨਾਹੀ; ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ. ਕੋ ਸਾਥਿ, ਨ ਚਾਲੈ; ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ; ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ; ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ; ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ. ਤਾ ਹੁਕਮਿ ਸਮਾਵੈ; ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ; ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ; ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ; ਮਹਲੁ ਹਰਿ ਪਾਵਏ ਜੀਉ ॥੫॥੧॥
Источники и права