couponatlas.

Гуру Грантх Сахиб (гурмукхи): Анг 691

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨਾਸਰੀ ਮਹਲਾ ੫ ਛੰਤ ॥ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ; ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ; ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ. ਇਕੁ ਅਰਾਧੂ; ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ. ਸਾਚੁ ਸਿਖਿਆ; ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ; ਜਮ ਪੰਥਿ ਮੂਲਿ. ਨ ਆਵੀਐ ॥ ਬਿਨਵੰਤਿ ਨਾਨਕ. ਧਾਰਿ ਕਿਰਪਾ; ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ; ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ. ਕਰਤਾ ਸੁਖਹ ਸੁਆਮੀ; ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ; ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ; ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ. ਸਦਾ ਸਿਮਰੀ; ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ; ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ; ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ; ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ; ਸਗਲ ਤੇਰੀ ਸਾਰਿਆ ॥ ਆਪਿ ਕਰਤਾ. ਆਪਿ ਭੁਗਤਾ; ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ. ਗੁਣ ਗਾਇ ਜੀਵਾ; ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ; ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ; ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ; ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ; ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ; ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ. ਧੂਰਿ ਸਾਧੂ; ਨਾਮੁ ਪ੍ਰਭੂ ਅਮੋਲਈ ॥੪॥੧॥ ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ. ਮਹੇਸ ਸਮਾਨਾਂ ॥ ਸੇਖਨਾਗਿ; ਤੇਰੋ ਮਰਮੁ. ਨ ਜਾਨਾਂ ॥੧॥ ਸੰਤਸੰਗਤਿ; ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ; ਗਰੁੜ ਸਮਾਨਾਂ ॥ ਸੁਰਪਤਿ ਨਰਪਤਿ; ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ; ਨਹੀ ਜਾਨਾਂ ॥੩॥ ਕਹਿ ਕਬੀਰ; ਸੋ ਭਰਮੈ ਨਾਹੀ ॥ ਪਗ ਲਗਿ ਰਾਮ; ਰਹੈ ਸਰਨਾਂਹੀ ॥੪॥੧॥
Источники и права