couponatlas.

Гуру Грантх Сахиб (гурмукхи): Анг 694

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਿੰਧੀ ਉਭਕਲੇ; ਸੰਸਾਰਾ ॥ ਭ੍ਰਮਿ ਭ੍ਰਮਿ ਆਏ; ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ. ਜਮ ਕਾਰਣਾ ॥੩॥੪॥ ਪਤਿਤ. ਪਾਵਨ ਮਾਧਉ; ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ; ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ; ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ; ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ; ਗਰਬ ਪਰਹਾਰੀ ॥ ਚਰਨ ਸਰਨ ਨਾਮਾ; ਬਲਿ ਤਿਹਾਰੀ ॥੨॥੫॥ ਧਨਾਸਰੀ ਭਗਤ ਰਵਿਦਾਸ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ. ਦਇਆਲੁ, ਨ ਤੁਮ ਸਰਿ; ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ. ਮੋਰ ਮਨੁ ਮਾਨੈ; ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ; ਰਮਈਆ ਕਾਰਨੇ ॥ ਕਾਰਨ ਕਵਨ; ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ; ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ. ਆਸ ਲਗਿ ਜੀਵਉ; ਚਿਰ ਭਇਓ ਦਰਸਨੁ ਦੇਖੇ ॥੨॥੧॥ ਚਿਤ ਸਿਮਰਨੁ ਕਰਉ. ਨੈਨ ਅਵਿਲੋਕਨੋ; ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ. ਚਰਨ ਹਿਰਦੇ ਧਰਉ; ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥ ਮੇਰੀ ਪ੍ਰੀਤਿ ਗੋਬਿੰਦ ਸਿਉ; ਜਿਨਿ ਘਟੈ ॥ ਮੈ ਤਉ ਮੋਲਿ ਮਹਗੀ ਲਈ; ਜੀਅ ਸਟੈ ॥੧॥ ਰਹਾਉ ॥ ਸਾਧਸੰਗਤਿ ਬਿਨਾ. ਭਾਉ, ਨਹੀ ਊਪਜੈ; ਭਾਵ ਬਿਨੁ. ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ. ਇਕ ਬੇਨਤੀ ਹਰਿ ਸਿਉ; ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥ ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ; ਝੂਠੇ ਸਗਲ ਪਾਸਾਰੇ ॥੧॥ ਰਹਾਉ ॥ ਨਾਮੁ ਤੇਰੋ ਆਸਨੋ. ਨਾਮੁ ਤੇਰੋ ਉਰਸਾ; ਨਾਮੁ ਤੇਰਾ ਕੇਸਰੋ. ਲੇ ਛਿਟਕਾਰੇ ॥ ਨਾਮੁ ਤੇਰਾ ਅੰਭੁਲਾ. ਨਾਮੁ ਤੇਰੋ ਚੰਦਨੋ; ਘਸਿ ਜਪੇ. ਨਾਮੁ ਲੇ, ਤੁਝਹਿ ਕਉ ਚਾਰੇ ॥੧॥ ਨਾਮੁ ਤੇਰਾ ਦੀਵਾ. ਨਾਮੁ ਤੇਰੋ ਬਾਤੀ; ਨਾਮੁ ਤੇਰੋ ਤੇਲੁ. ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ; ਭਇਓ ਉਜਿਆਰੋ ਭਵਨ ਸਗਲਾਰੇ ॥੨॥ ਨਾਮੁ ਤੇਰੋ ਤਾਗਾ. ਨਾਮੁ ਫੂਲ ਮਾਲਾ; ਭਾਰ ਅਠਾਰਹ ਸਗਲ ਜੂਠਾਰੇ ॥ ਤੇਰੋ ਕੀਆ. ਤੁਝਹਿ ਕਿਆ ਅਰਪਉ; ਨਾਮੁ ਤੇਰਾ. ਤੁਹੀ ਚਵਰ ਢੋਲਾਰੇ ॥੩॥ ਦਸ ਅਠਾ ਅਠਸਠੇ ਚਾਰੇ ਖਾਣੀ; ਇਹੈ ਵਰਤਣਿ ਹੈ ਸਗਲ ਸੰਸਾਰੇ ॥ ਕਹੈ ਰਵਿਦਾਸੁ. ਨਾਮੁ ਤੇਰੋ ਆਰਤੀ; ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
Источники и права